⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਹਲਕਾ ਇੰਚਾਰਜ ਹਡਾਣਾ ਨੇ ਪੰਜ ਪਿੰਡਾਂ ਵਿੱਚ 1 ਕਰੋੜ 53 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨਾਂ ਦਾ ਰੱਖਿਆ ਨੀਂਹ ਪੱਥਰ

ਸਨੌਰ 15 ਨਵੰਬਰ (ਸੁਖਦੇਵ ਵੀਰਕ) 
ਅੱਜ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਦੀ ਰਹਿਨੁਮਾਈ ਹੇਠ ਹਲਕਾ ਸਨੌਰ ਦੇ ਪੰਜ ਅਹਿਮ ਪਿੰਡ ਜੋਗੀਪੁਰ, ਬੋਸਰ ਕਲਾਂ, ਬੋਲੜ ਕਲਾਂ, ਹਡਾਣਾ ਅਤੇ ਮਸੀਂਗਣ  ਵਿੱਚ ਖੇਡ ਮੈਦਾਨਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਹ ਖੇਡ ਗਰਾਉਂਡ ਕੁੱਲ 1 ਕਰੋੜ 53 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਹਨ, ਜੋ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਸ. ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਨੌਜਵਾਨਾਂ ਦਾ ਖੇਡਾਂ ਵੱਲ ਰੁਝਾਨ ਵੱਧ ਰਿਹਾ ਹੈ ਅਤੇ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਪਿੰਡ ਵਿੱਚ ਬਿਹਤਰ ਖੇਡ ਸਹੂਲਤਾਂ ਉਪਲੱਬਧ ਹੋਣ। ਉਨ੍ਹਾਂ ਕਿਹਾ ਕਿ ਇਹ ਮੈਦਾਨ ਸਿਰਫ਼ ਖੇਡ ਢਾਂਚੇ ਦਾ ਵਿਕਾਸ ਹੀ ਨਹੀਂ, ਸਗੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਲੈ ਜਾਣ ਦੀ ਮੁਹਿੰਮ ਦਾ ਮਹੱਤਵਪੂਰਨ ਹਿੱਸਾ ਹਨ।ਉਨ੍ਹਾਂ ਦੱਸਿਆ ਕਿ ਹਰ ਪਿੰਡ ਵਿੱਚ ਖੇਡ ਮੈਦਾਨਾਂ ਨੂੰ ਆਧੁਨਿਕ ਸਹੂਲਤਾਂ ਨਾਲ ਤਿਆਰ ਕੀਤਾ ਜਾਵੇਗਾ, ਜਿਸ ਵਿੱਚ ਦੌੜ ਟਰੈਕ, ਵਾਲੀਬਾਲ ਅਤੇ ਕਬੱਡੀ ਕੋਰਟਾਂ, ਬੈਠਕ ਸਥਾਨ, ਰੋਸ਼ਨੀ ਦੀ ਵਿਵਸਥਾ ਅਤੇ ਪਾਣੀ ਦੀ ਉਪਲਬਧਤਾ ਸਮੇਤ ਹੋਰ ਬੁਨਿਆਦੀ ਢਾਂਚਾ ਸ਼ਾਮਲ ਹੋਵੇਗਾ। ਇਸ ਨਾਲ ਨੌਜਵਾਨਾਂ ਨੂੰ ਹੇਠਲੇ ਪੱਧਰ ਤੋਂ ਲੈ ਕੇ ਵੱਡੇ ਪੱਧਰ ਤੱਕ ਖੇਡਾਂ ਵਿੱਚ ਹਿੱਸਾ ਲੈਣ ਦਾ ਮੌਕਾ ਮਿਲੇਗਾ।ਇਸ ਮੌਕੇ ਪਿੰਡਾਂ ਦੇ ਨੁਮਾਇੰਦਿਆਂ ਅਤੇ ਵਸਨੀਕਾਂ ਨੇ ਖੇਡ ਗਰਾਉਂਡਾਂ ਦੇ ਨਿਰਮਾਣ ਨੂੰ ਸਨੌਰ ਹਲਕੇ ਲਈ ਖੁਸ਼ਹਾਲੀ ਦੀ ਨਵੀਂ ਸ਼ੁਰੂਆਤ ਦੱਸਦੇ ਹੋਏ ਹਡਾਣਾ ਦਾ ਧੰਨਵਾਦ ਕੀਤਾ। ਵਸਨੀਕਾਂ ਨੇ ਕਿਹਾ ਕਿ ਕਈ ਸਾਲਾਂ ਤੋਂ ਇਹ ਮੰਗ ਲਟਕੀ ਹੋਈ ਸੀ ਅਤੇ ਹੁਣ ਨੀਂਹ ਪੱਥਰ ਰੱਖਣ ਨਾਲ ਪਿੰਡਾਂ ਦੇ ਨੌਜਵਾਨਾਂ ਵਿੱਚ ਨਵਾਂ ਜੋਸ਼ ਪੈਦਾ ਹੋਇਆ ਹੈ।

PUNJAB LOK SMAACHAAR
PUNJAB LOK SAMACHAR
LOK SAMACHAR
ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।