ਜਲੰਧਰ, 12 ਨਵੰਬਰ (ਪੰਜਾਬ ਲੋਕ ਸਮਾਚਾਰ ਬਿਊਰੋ)
ਜਲੰਧਰ ਦੇ ਕਾਲਾ ਸੰਘਿਆ ਰੋਡ ’ਤੇ ਬੁੱਧਵਾਰ ਸ਼ਾਮ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ, ਜਦੋਂ ਰਾਈਫਲ ਸਾਫ ਕਰਦਿਆਂ ਅਚਾਨਕ ਚੱਲੀ ਗੋਲੀ ਨਾਲ ਇੱਕ 72 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਇਹ ਮਾਮਲਾ ਅਮਨ ਐਨਕਲੇਵ ਕਲੋਨੀ ਦਾ ਹੈ, ਜਿੱਥੇ ਮ੍ਰਿਤਕ ਹਰੀਸ਼ ਚੰਦਰ ਆਪਣੇ ਘਰ ਦੇ ਬਾਹਰ ਬੈਠਾ ਆਪਣੀ ਲਾਇਸੈਂਸੀ 12 ਬੋਰ ਰਾਈਫਲ ਸਾਫ ਕਰ ਰਿਹਾ ਸੀ। ਇਸ ਦੌਰਾਨ ਗੋਲੀ ਅਚਾਨਕ ਚੱਲ ਗਈ, ਜੋ ਸਿੱਧੀ ਉਸ ਨੂੰ ਲੱਗੀ ਅਤੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਣ ’ਤੇ ਭਾਰਗਵ ਕੈਂਪ ਥਾਣੇ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਏਸੀਪੀ ਵੈਸਟ ਸਰਵਨਜੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਹ ਇਕ ਦੁਰਘਟਨਾ ਹੈ ਅਤੇ ਕਿਸੇ ਤਰ੍ਹਾਂ ਦੀ ਸ਼ਰਾਰਤੀ ਹਰਕਤ ਦੀ ਸੰਭਾਵਨਾ ਨਹੀਂ ਲੱਗਦੀ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਅਗਲੀ ਕਾਰਵਾਈ ਰਿਪੋਰਟ ਦੇ ਆਧਾਰ ’ਤੇ ਕੀਤੀ ਜਾਵੇਗੀ। ਇਸ ਅਚਾਨਕ ਘਟਨਾ ਨਾਲ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।
PUNJAB LOK SMAACHAAR


0 Comments