⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਸਨੌਰ ਹਲਕੇ ਦੇ ਕਿਸਾਨਾਂ ਨੂੰ 1.75 ਕਰੋੜ ਦੇ ਖਰਾਬੇ ਦੇ ਚੈਕ ਵੰਡੇ — ਵਿਧਾਇਕ ਗੁਰਲਾਲ ਘਨੌਰ ਤੇ ਚੇਅਰਮੈਨ ਰਣਜੋਧ ਹਡਾਣਾ ਵੱਲੋਂ ਲੋਕਾਂ ਨੂੰ ਵੱਡੀ ਰਾਹਤ


ਸਨੌਰ 11 ਨਵੰਬਰ (ਮਨਪ੍ਰੀਤ ਸੋਖਲ)
ਵਿਧਾਇਕ ਗੁਰਲਾਲ ਘਨੌਰ ਹਲਕਾ ਸਨੌਰ ਦੇ ਇੰਚਾਰਜ ਅਤੇ ਪੀ.ਆਰ.ਟੀ.ਸੀ ਚੇਅਰਮੈਨ ਸ. ਰਣਜੋਧ ਸਿੰਘ ਹਡਾਣਾ ਵੱਲੋਂ ਅੱਜ ਪਿੰਡ ਮਾੜੂ, ਟਿਵਾਣਾ ਅਤੇ ਤਸਲਪੁਰ ਦੇ ਵਸਨੀਕਾਂ ਨੂੰ ਕਰੀਬ 1.75 ਕਰੋੜ ਦੇ ​ਖਰਾਬਿਆ ਦੀ ਵੰਡ ਸਬੰਧੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿਚ ਪਿੰਡਾਂ ਵਿੱਚ ਪਹਿਲ ਦੇ ਆਧਾਰ ਤੇ ਸਰਵੇ ਕਰਵਾ ਕੇ ਫ਼ਸਲਾਂ ਦੇ ਨੁਕਸਾਨੇ ਸਬੰਧਤ ਕਿਸਾਨਾਂ ਨੂੰ ਮੁਆਵਜੇ ਜਾਰੀ ਕੀਤੇ ਗਏ. ਇਸ ਕਦਮ ਨੂੰ ਲੋਕਾਂ ਲਈ ਵੱਡੀ ਰਾਹਤ ਵਜੋਂ ਮੰਨਿਆ ਜਾ ਰਿਹਾ ਹੈ। ਇਸ ਮੌਕੇ ਐਮਐਲਏ ਘਨੌਰ ਗੁਰਲਾਲ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ। ਸੜਕਾਂ, ਸਿਹਤ ਸਹੂਲਤਾਂ ਅਤੇ ਸਿੱਖਿਆ ਸੰਬੰਧੀ ਕੰਮਾਂ ਨੂੰ ਪ੍ਰਾਥਮਿਕਤਾ ਦੇ ਅਧਾਰ ‘ਤੇ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਖਰਾਬੇ ਦੇ ਇਹ ਚੈਕ ਪਿੰਡਾਂ ਦੇ ਵਿਕਾਸ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨਗੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਮੌਕੇ ‘ਤੇ ਗੱਲਬਾਤ ਦੌਰਾਨ ਦੱਸਿਆ ਕਿ ਜਿੱਥੇ-ਜਿੱਥੇ   ਖੇਤਾਂ ਦਾ ਨੁਕਸਾਨ ਹੋਇਆ ਹੈ, ਉੱਥੇ ਸਰਕਾਰ ਪੂਰਾ ਮੁਆਵਜ਼ਾ ਯਕੀਨੀ ਬਣਾ ਰਹੀ ਹੈ, ਜਿਸ ਨੂੰ ਲੋਕਾਂ ਵਲੋਂ ਵੀ ਇਤਿਹਾਸਕ ਕਦਮ ਦਸਿਆ ਜਾ ਰਿਹਾ ਹੈ। ਹਡਾਣਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਪਿੰਡਾਂ ਦੇ ਰਹਿੰਦੇ ਕੰਮਾਂ ਨੂੰ ਵੀ ਪਹਿਲ ਦਿੱਤੀ ਜਾਵੇਗੀ ਟਿਵਾਣਾ, ਤਸਲਪੁਰ ਅਤੇ ਮਾੜੂ ਦੇ ਪਿੰਡ ਵਾਸੀਆਂ ਨੇ ਵਿਧਾਇਕ ਗੁਰਲਾਲ ਘਨੌਰ ਅਤੇ ਚੇਅਰਮੈਨ ਹਡਾਣਾ ਅਤੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਰਖ਼ਾਸਤਾਂ ਨੂੰ ਗੰਭੀਰਤਾ ਨਾਲ ਲਿਆ ਗਿਆ ਅਤੇ ਸਮੇਂ ਸਿਰ ਕਾਰਵਾਈ ਕੀਤੀ ਗਈ। ਪਿੰਡਾਂ ਦੇ ਸਰਪੰਚਾਂ ਨੇ ਕਿਹਾ ਕਿ ਖਰਾਬੇ ਦੇ ਚੈਕ ਮਿਲਣ ਨਾਲ ਕਿਸਾਨਾਂ ਨੂੰ ਖੇਤੀਬਾੜੀ ਦੇ ਕੰਮ ਦੁਬਾਰਾ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਦਦ ਮਿਲੇਗੀ। ਇਸ ਮੌਕੇ ਅਬਿਸ਼ੇਕ ਕਪੂਰ ਐਸ.ਡੀਐਮ ਰਾਜਪੁਰਾ, ਦਵਿੰਦਰ ਸਿੰਘ ਬਲਾਕ ਪ੍ਰਧਾਨ ਮਾੜੂ, ਜਰਨੈਲ ਸਿੰਘ ਆਪ ਆਗੂ ਮਾੜੂ, ਗੁਰਭੇਜ ਸਿੰਘ ਸਾਬਕਾ ਸਰਪੰਚ ਮਾੜੂ, ਬਲਵੀਰ ਸਿੰਘ ਸਾਬਕਾ ਸਰਪੰਚ ਮਾੜੂ, ਰਣਜੀਤ ਕੋਰ ਸਰਪੰਚ ਟਿਵਾਣਾ, ਰਮਨਦੀਪ ਸਿੰਘ ਸਰਪੰਚ ਤਸਲਪੁਰ, ਗੁਰਪ੍ਰੀਤ ਸਿੰਘ ਗੋਲਡੀ ਸਰਪੰਚ ਸਿਰਕੱਪੜਾ, ਧਰਮਪਾਲ ਸਿੰਘ, ਰਾਜਕਮਲ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਟਿਵਾਣਾ, ਗੁਰਤੇਜ ਸਿੰਘ ਸਾਬਕਾ ਸਰਪੰਚ ਤਸਲਪੁਰ ਸਮੇਤ ਕਈ ਪਤਵੰਤੇ ਸੱਜਣ ਹਾਜਰ ਸਨ।


PUNJAB LOK SMAACHAAR
ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।