ਚੇਨਈ 30 ਨਵੰਬਰ (ਏਜੰਸੀ)
ਬੰਗਾਲ ਦੀ ਖਾੜੀ ਵਿੱਚ ਬਣਿਆ ਚੱਕਰਵਾਤੀ ਤੂਫ਼ਾਨ ‘ਮਿਚੌਂਗ’ ਹੌਲੀ-ਹੌਲੀ ਤੀਬਰ ਰੂਪ ਧਾਰਦਾ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਤੂਫ਼ਾਨ ਦੀ ਗਤੀ ਹੋਰ ਵੱਧਣ ਦੀ ਸੰਭਾਵਨਾ ਜਤਾਈ ਗਈ ਹੈ, ਜੋ ਦੱਖਣੀ ਤਾਮਿਲਨਾਡੂ ਅਤੇ ਪੁਡੂਚੇਰੀ ਦੇ ਕਿਨਾਰਿਆਂ ‘ਤੇ ਪ੍ਰਭਾਵ ਪਾ ਸਕਦਾ ਹੈ। ਮੌਸਮ ਵਿਗਿਆਨੀਆਂ ਅਨੁਸਾਰ, ਤੂਫ਼ਾਨ ਦੀ ਮੌਜੂਦਾ ਦਿਸ਼ਾ ਅਤੇ ਰਫ਼ਤਾਰ ਨੂੰ ਦੇਖਦੇ ਹੋਏ ਅੰਦਾਜ਼ਾ ਹੈ ਕਿ ਸ਼ਾਮ ਤੱਕ ਦੱਖਣ-ਪੱਛਮੀ ਬੰਗਾਲ ਖਾੜੀ ਵਿਚ ਹਵਾਵਾਂ ਦੀ ਰਫ਼ਤਾਰ 70 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਇਸਦੇ ਨਾਲ ਹੀ ਤਾਮਿਲਨਾਡੂ-ਪੁਡੂਚੇਰੀ ਤਟਰੇਖਾ ਦੇ ਨੇੜਲੇ ਇਲਾਕਿਆਂ ਵਿੱਚ 30 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ ਨਾਲ ਹਵਾਵਾਂ ਦੇ ਚਲਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ।
ਪ੍ਰਸ਼ਾਸਨ ਨੇ ਤਟਵਰਤੀ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਮੱਛੀਆਂ ਨੂੰ ਸਮੁੰਦਰ ਵਿੱਚ ਨਾ ਉਤਰਣ ਦੀ ਹਦਾਇਤ ਦਿੱਤੀ ਗਈ ਹੈ, ਜਦਕਿ ਰਾਹਤ ਟੀਮਾਂ ਨੂੰ ਵੀ ਐਮਰਜੈਂਸੀ ਲਈ ਤਿਆਰ ਰੱਖਿਆ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਾਲਾਤ ਉੱਤੇ ਨਿਗਰਾਨੀ ਜਾਰੀ ਹੈ ਅਤੇ ਜ਼ਰੂਰਤ ਪੈਣ ‘ਤੇ ਹੋਰ ਚੇਤਾਵਨੀਆਂ ਵੀ ਜਾਰੀ ਕੀਤੀਆਂ ਜਾਣਗੀਆਂ।


0 Comments