⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਈ.ਡੀ. ਵਲੋਂ ਦਿੱਲੀ ਕਾਰ ਬੰਬ ਧਮਾਕਾ ਮੱਦੇਨਜਰ 25 ਥਾਵਾਂ ’ਤੇ ਛਾਪੇਮਾਰੀ

 

 


 ਨਵੀਂ ਦਿੱਲੀ, 18 ਨਵੰਬਰ (ਪੰਜਾਬ ਲੋਕ ਸਮਾਚਾਰ ਬਿਉਰੋ)

ਜਾਂਚ ਏਜੰਸੀਆਂ ਵਲੋਂ ਦਿੱਲੀ ਕਾਰ ਬੰਬ ਧਮਾਕੇ ਮਾਮਲੇ ਦੀ ਜਾਂਚ ਜਾਰੀ ਹੈ। ਅਲ-ਫਲਾਹ ਯੂਨੀਵਰਸਿਟੀ ਉਨ੍ਹਾਂ ਦੇ ਰਾਡਾਰ 'ਤੇ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਸਵੇਰੇ ਅਲ ਫਲਾਹ ਟਰੱਸਟ ਨਾਲ ਜੁੜੇ 25 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਦਿੱਲੀ ਅੱਤਵਾਦੀ ਹਮਲਾ ਹੁਣ ਫਰੀਦਾਬਾਦ ਹਰਿਆਣਾ ਤੱਕ ਪਹੁੰਚ ਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਲ ਫਲਾਹ ਯੂਨੀਵਰਸਿਟੀ ਦੇ ਟਰੱਸਟੀਆਂ, ਸੰਬੰਧਿਤ ਵਿਅਕਤੀਆਂ ਅਤੇ ਸੰਗਠਨਾਂ ਨਾਲ ਜੁੜੇ ਇਕ ਮਾਮਲੇ ਦੇ ਸੰਬੰਧ ਵਿਚ ਅੱਜ ਸਵੇਰੇ ਤੋਂ ਹੀ ਦਿੱਲੀ ਅਤੇ ਹੋਰ ਥਾਵਾਂ 'ਤੇ 25 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਛਾਪੇਮਾਰੀ ਸਵੇਰੇ 5 ਵਜੇ ਤੋਂ ਜਾਰੀ ਹੈ। ਜਾਂਚ ਏਜੰਸੀ ਦੀ ਇਕ ਟੀਮ ਨੇ ਅੱਜ ਸਵੇਰੇ ਫਰੀਦਾਬਾਦ ਵਿਚ ਅਲ-ਫਲਾਹ ਯੂਨੀਵਰਸਿਟੀ ਦੇ ਦਫ਼ਤਰ 'ਤੇ ਛਾਪਾ ਮਾਰਿਆ। ਏਜੰਸੀ ਦੀ ਟੀਮ ਕੈਂਪਸ ਦੇ ਅੰਦਰ ਮੌਜੂਦ ਹੈ ਅਤੇ ਵੱਖ-ਵੱਖ ਦਸਤਾਵੇਜ਼ਾਂ, ਇਲੈਕਟ੍ਰਾਨਿਕ ਡਿਵਾਈਸਾਂ ਅਤੇ ਹੋਰ ਮਹੱਤਵਪੂਰਨ ਜਾਣਕਾਰੀਆਂ ਦੀ ਭਾਲ ਕਰ ਰਹੀ ਹੈ।

ਦੱਸ ਦੇਈਏ ਕਿ ਬੀਤੇ ਦਿਨ ਦਿੱਲੀ ਪੁਲਿਸ ਨੇ ਫਰੀਦਾਬਾਦ ਅੱਤਵਾਦੀ ਮਾਡਿਊਲ ਮਾਮਲੇ ਵਿਚ ਜਾਂਚ ਜਾਅਲਸਾਜ਼ੀ ਅਤੇ ਧੋਖਾਧੜੀ ਲਈ ਅਲ ਫਲਾਹ ਯੂਨੀਵਰਸਿਟੀ ਦੇ ਚੇਅਰਮੈਨ ਨੂੰ ਦੋ ਸੰਮਨ ਜਾਰੀ ਕੀਤੇ ਸਨ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੀ ਸ਼ਿਕਾਇਤ ਦੇ ਆਧਾਰ 'ਤੇ ਯੂਨੀਵਰਸਿਟੀ ਵਿਰੁੱਧ ਜਾਅਲਸਾਜ਼ੀ ਅਤੇ ਧੋਖਾਧੜੀ ਦੇ ਦੋ ਮਾਮਲੇ ਦਰਜ ਕੀਤੇ ਗਏ ਹਨ।

 

PUNJAB LOK SMAACHAAR

PUNJAB LOK SAMACHAR

LOK SAMACHAR

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।