⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਕੇਂਦਰ ਸਰਕਾਰ ਵਲੋਂ ਫਿਰੋਜ਼ਪੁਰ ਤੋਂ ਪੱਟੀ ਤੱਕ 25.7 ਕਿਲੋਮੀਟਰ ਲੰਬੇ ਰੇਲਵੇ ਟਰੈਕ ਦੇ ਨਿਰਮਾਣ ਨੂੰ ਮਨਜ਼ੂਰੀ

 

 

 

ਚੰਡੀਗੜ੍ਹ, 12 ਨਵੰਬਰ (ਪੰਜਾਬ ਲੋਕ ਸਮਾਚਾਰ ਬਿਊਰੋ) 

ਫ਼ਿਰੋਜ਼ਪੁਰ–ਪੱਟੀ ਦਰਮਿਆਨ ਨਵੀਂ ਰੇਲਵੇ ਲਾਈਨ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ 764 ਕਰੋੜ ਰੁਪਏ ਦਾ ਪ੍ਰੋਜੈਕਟ ਮਨਜ਼ੂਰ ਕਰ ਲਿਆ ਗਿਆ ਹੈ। ਇਸ ਪ੍ਰੋਜੈਕਟ ਲਈ ਫ਼ਿਰੋਜ਼ਪੁਰ ਜ਼ਿਲ੍ਹੇ ਦੇ 4 ਅਤੇ ਤਰਨਤਾਰਨ ਜ਼ਿਲ੍ਹੇ ਦੇ 8 ਪਿੰਡਾਂ ਦੀ ਜ਼ਮੀਨ ਅਧਿਗ੍ਰਹਿਤ ਕੀਤੀ ਜਾਵੇਗੀ। ਇਹ ਜਾਣਕਾਰੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਬਿੱਟੂ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਪਹਿਲਾਂ ਹੀ ਮਨਜ਼ੂਰੀ ਮਿਲ ਚੁੱਕੀ ਸੀ, ਪਰ ਉਪ-ਚੋਣਾਂ ਕਾਰਨ ਇਸ ਦਾ ਸਰਕਾਰੀ ਐਲਾਨ ਨਹੀਂ ਕੀਤਾ ਗਿਆ ਸੀ। ਹੁਣ ਜਦੋਂ ਚੋਣ ਪ੍ਰਕਿਰਿਆ ਪੂਰੀ ਹੋ ਗਈ ਹੈ, ਇਸਦੀ ਅਧਿਕਾਰਤ ਘੋਸ਼ਣਾ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਸਤਲੁਜ ਦਰਿਆ 'ਤੇ ਇੱਕ ਮਹੱਤਵਪੂਰਨ ਅਤੇ ਆਧੁਨਿਕ ਪੁਲ ਤਿਆਰ ਹੋਵੇਗਾ, ਜਿਸ ਨਾਲ ਮਾਝਾ ਖੇਤਰ ਦਾ ਮਾਲਵਾ ਨਾਲ ਸਿੱਧਾ ਜੋੜ ਬਣੇਗਾ। ਇਹ ਰੇਲ ਲਾਈਨ ਸਰਹੱਦੀ ਇਲਾਕਿਆਂ ਵਿਚ ਫੌਜ ਲਈ ਰਣਨੀਤਕ ਤੌਰ ਤੇ ਮਦਦਗਾਰ ਸਾਬਤ ਹੋਵੇਗੀ ਅਤੇ ਗੁਜਰਾਤ ਦੇ ਕੰਢਲਾ ਪੋਰਟ ਨਾਲ ਵੀ ਜੋੜ ਬਣੇਗਾ। ਇਸ ਨਾਲ ਵਪਾਰ, ਨਿਰਯਾਤ ਤੇ ਸੈਰ-ਸਪਾਟੇ ਨੂੰ ਵੱਡਾ ਪ੍ਰੋਤਸਾਹਨ ਮਿਲੇਗਾ। ਸ੍ਰੀ ਹਰਿਮੰਦਰ ਸਾਹਿਬ ਸਮੇਤ ਧਾਰਮਿਕ ਸਥਾਨਾਂ 'ਤੇ ਸੈਲਾਨੀਆਂ ਦੀ ਆਵਾਜਾਈ ਵੀ ਵਧੇਗੀ।

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਸ ਰੇਲਵੇ ਲਾਈਨ ਦੀ ਮੰਗ 2008 ਤੋਂ ਲਗਾਤਾਰ ਕੀਤੀ ਜਾ ਰਹੀ ਸੀ। ਉਸ ਸਮੇਂ ਦੇ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਮੋਂਟੇਕ ਸਿੰਘ ਆਹਲੂਵਾਲੀਆ ਨੇ ਵੀ ਇਸ ਸੰਬੰਧੀ ਪੱਤਰ ਲਿਖੇ ਸਨ, ਪਰ ਪ੍ਰੋਜੈਕਟ ਲਈ ਫੰਡ ਜਾਰੀ ਨਹੀਂ ਹੋ ਸਕੇ। ਬਿੱਟੂ ਨੇ ਕਿਹਾ ਕਿ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਇਸ ਮਾਮਲੇ ਦੀਆਂ ਫਾਈਲਾਂ ਦੁਬਾਰਾ ਖੋਲ੍ਹਵਾਈਆਂ ਅਤੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਇਹ ਪ੍ਰੋਜੈਕਟ ਕੇਂਦਰੀ ਖਰਚ 'ਤੇ ਲਿਆ ਜਾਵੇ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਵਲੋਂ ਇਸ ਮਹੱਤਵਪੂਰਨ ਰੇਲ ਪ੍ਰੋਜੈਕਟ ਨੂੰ ਪੂਰੀ ਤਰ੍ਹਾਂ ਮਨਜ਼ੂਰੀ ਮਿਲ ਗਈ ਹੈ, ਜਿਸ ਨਾਲ ਪੂਰੇ ਖੇਤਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।


PUNJAB LOK SMAACHAAR

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।