⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਜੈਮਸ ਪਬਲਿਕ ਸਕੂਲ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਆਯੂਜਿਤ ਕੀਤਾ ਗਿਆ


ਸਨੌਰ 26 ਨਵੰਬਰ (ਸੁਖਦੇਵ ਵਿਰਕ)
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜੈਮਸ ਪਬਲਿਕ ਸਕੂਲ ਵਿੱਚ ਪਿਛਲੇ ਦਸ ਦਿਨਾਂ ਤੋਂ ਲਗਾਤਾਰ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਹਰ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਵੱਲੋਂ ਨੌਵੀਂ ਪਾਤਸ਼ਾਹੀ ਨੂੰ ਨਮਨ ਕਰਦਿਆਂ ਉਨ੍ਹਾਂ ਦੀ ਸ਼ਹਾਦਤ, ਬਲਿਦਾਨ ਅਤੇ ਸਿੱਖਿਆਵਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ਵਿਸ਼ੇਸ਼ ਸਿੱਖਿਆਤਮਕ ਪ੍ਰੋਗਰਾਮਾਂ ਤਹਿਤ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਅਟੱਲ ਚਰਿੱਤਰ ਅਤੇ ਮਨੁੱਖਤਾ ਲਈ ਕੀਤੇ ਯੋਗਦਾਨ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਧਾਰਮਿਕ ਆਜ਼ਾਦੀ, ਹਿੰਮਤ, ਸਹਿਨਸ਼ੀਲਤਾ ਅਤੇ ਨੇਕੀਆਂ ਬਾਰੇ ਗੁਰੂ ਜੀ ਦੇ ਉਪਦੇਸ਼ਾਂ ‘ਤੇ ਵੀ ਵਿਸਤ੍ਰਤ ਚਰਚਾ ਕੀਤੀ ਗਈ। ਸਕੂਲ ਪ੍ਰਿੰਸੀਪਲ ਮੰਜਰੀ ਤੇਜਪਾਲ ਨੇ ਕਿਹਾ ਕਿ ਇਸ ਪਹਿਲ ਦਾ ਮਕਸਦ ਨਵੀਂ ਪੀੜ੍ਹੀ ਵਿੱਚ ਨੈਤਿਕ ਮੁੱਲਾਂ, ਹਮਦਰਦੀ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਮੁਤਾਬਕ, ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਮਨੁੱਖਤਾ ਅਤੇ ਧਾਰਮਿਕ ਸਹਿਣਸ਼ੀਲਤਾ ਦੀ ਰੱਖਿਆ ਲਈ ਪ੍ਰੇਰਣਾ ਦਾ ਸਰੋਤ ਹੈ, ਜਿਸ ਤੋਂ ਬੱਚਿਆਂ ਨੂੰ ਸਿੱਖਣ ਦੀ ਲੋੜ ਹੈ।


PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।