⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ 40 ਲੱਖ ਦੀ ਲਾਗਤ ਨਾਲ ਖੰਡਾ ਚੌਂਕ ਅਤੇ ਸੜਕ ਦਾ ਉਦਘਾਟਨ

ਜਲਦ ਹੀ ਪਟਿਆਲਾ ਵਿੱਚ ਬਣੇਗਾ ਇੱਕ ਹੋਰ ਚੌਂਕ — ਅਜੀਤ ਪਾਲ ਸਿੰਘ ਕੋਹਲੀ

ਸਨੌਰ, 22 ਨਵੰਬਰ (ਰਾਜਿੰਦਰ ਸਿੰਘ ਥਿੰਦ)

ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਦੀ 350ਵੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਕੇ ਗੁਰਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ ਦੇ ਨੇੜੇ ਬਣਾਏ ਖੰਡਾ ਚੌਂਕ ਅਤੇ ਸੜਕ ਦਾ ਉਦਘਾਟਨ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਾਬਕਾ ਹੈੱਡ ਗ੍ਰੰਥੀ ਗਿਆਨੀ ਸੁਖਦੇਵ ਸਿੰਘ  ਨੇ ਅਰਦਾਸ ਨਾਲ ਕੀਤੀ। ਉਦਘਾਟਨ ਮੌਕੇ ਵਿਧਾਇਕ ਕੋਹਲੀ ਨੇ ਦੱਸਿਆ ਕਿ ਲਗਭਗ ਇਕ ਮਹੀਨਾ ਪਹਿਲਾਂ ਇਸ ਚੌਂਕ ਦੀ ਨੀਂਹ ਰੱਖੀ ਗਈ ਸੀ ਅਤੇ ਮੇਅਰ ਕੁੰਦਨ ਗੋਗੀਆ ਦੀ ਵਿਸ਼ੇਸ਼ ਮਿਹਨਤ ਨਾਲ ਇਸ ਪ੍ਰੋਜੈਕਟ ਨੂੰ ਇਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਪੂਰਾ ਕਰਵਾ ਦਿੱਤਾ ਗਿਆ। ਵਿਧਾਇਕ ਨੇ ਮੇਅਰ ਤੇ ਪੂਰੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਚੌਂਕ ਸ਼ਹਿਰ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਨੂੰ ਦਰਸਾਉਂਦਾ ਹੈ। ਇਸ ਮੌਕੇ ਕੋਹਲੀ ਨੇ ਇਹ ਵੀ ਐਲਾਨ ਕੀਤਾ ਕਿ ਪਟਿਆਲਾ ਵਿੱਚ ਜਲਦ ਹੀ ਇੱਕ ਹੋਰ ਚੌਂਕ ਨਵੇਂ ਰੂਪ ਤੇ ਡਿਜ਼ਾਈਨ ਨਾਲ ਤਿਆਰ ਕੀਤਾ ਜਾਵੇਗਾ, ਜਿਸ ਰਾਹੀਂ ਨਵੀਂ ਪੀੜੀ ਨੂੰ ਪੁਰਾਤਨ ਧਾਰਮਿਕ ਵਿਰਾਸਤ ਨਾਲ ਜੋੜਿਆ ਜਾਵੇਗਾ।ਸਮਾਗਮ ਵਿੱਚ ਯੰਗ ਖਾਲਸਾ ਫਾਊਂਡੇਸ਼ਨ ਤੋਂ ਭਵਨ ਪੁਨੀਤ ਸਿੰਘ, ਗੁਰੂ ਤੇਗ਼ ਬਹਾਦੁਰ ਸੇਵਕ ਜਥਾ ਤੋਂ ਰਣਜੀਤ ਸਿੰਘ, ਬਾਬਾ ਦੀਪ ਸਿੰਘ ਸੇਵਾ ਸੋਸਾਇਟੀ, ਖਾਲਸਾ ਅਕਾਲ ਪੁਰਖ ਕੀ ਫੌਜ, ਖਾਲਸਾ ਸ਼ਤਾਬਦੀ ਕਮੇਟੀ ਦਲ ਪੰਥ ਪਟਿਆਲਾ, ਰਣਜੀਤ ਅਖਾੜਾ ਬੁੱਢਾ ਦਲ, ਗੁਰੂ ਨਾਨਕ ਟਰੱਸਟ, ਜੰਗੀ ਜਥਾ ਗੁਰਦੁਆਰਾ ਸੋਸਾਇਟੀ ਸਮੇਤ ਕਈ ਜਥੇਬੰਦੀਆਂ ਦੇ ਆਗੂ ਮੌਜੂਦ ਸਨ। ਇਸ ਤੋਂ ਇਲਾਵਾ, ਰਾਜਦੀਪ ਸਿੰਘ (ਐਮ.ਡੀ. ਪਲੇਅ ਵੇਜ਼), ਤਰਨਜੀਤ ਸਿੰਘ ਕੋਹਲੀ, ਜਸਬੀਰ ਸਿੰਘ ਮਾਟਾ, ਐਮ.ਸੀ. ਜੋਨੀ ਕੋਹਲੀ, ਰਣਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਸਾਗਰ ਧਾਲੀਵਾਲ, ਰਾਜੂ ਸਾਹਨੀ, ਹਰਮਨ ਸੰਧੂ, ਜਸਬੀਰ ਸਿੰਘ ਬਿੱਟੂ, ਹਰਪਾਲ ਸਿੰਘ ਬਿੱਟੂ, ਜਗਤਾਰ ਜੱਗੀ, ਦਵਿੰਦਰਪਾਲ ਸਿੰਘ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਹਾਜ਼ਰ ਸਨ। ਯੰਗ ਖਾਲਸਾ ਫਾਊਂਡੇਸ਼ਨ ਵੱਲੋਂ ਜਸਲੀਨ ਸਿੰਘ ਸਮਾਰਟੀ, ਸੁਖਵਿੰਦਰ ਸਿੰਘ, ਜਪਨੀਤ ਸਿੰਘ, ਮਨਿੰਦਰ ਸਿੰਘ, ਪਰਮਜੋਤ ਸਿੰਘ ਅਤੇ ਇਲਾਕਾ ਵਾਸੀਆਂ ਨੇ ਵੀ ਸਮਾਗਮ ਵਿੱਚ ਭਾਗ ਲਿਆ।



PUNJAB LOK SMAACHAAR

PUNJAB LOK SAMACHAR

LOK SMAACHAAR

ਪੰਜਾਬ ਲੋਕ ਸਮਾਚਾਰ

ਲੋਕ ਸਮਾਚਾਰ ਖਬਰਾਂ

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।