ਤਹਿਰਾਨ [ਈਰਾਨ], 12 ਨਵੰਬਰ (ਪੰਜਾਬ ਲੋਕ ਸਮਾਚਾਰ ਬਿਊਰੋ)
ਈਰਾਨ ਨੇ ਦਿੱਲੀ ਦੇ ਪ੍ਰਤੀਕ ਲਾਲ ਕਿਲ੍ਹੇ ਨੇੜੇ ਹੋਏ ਭਿਆਨਕ ਧਮਾਕੇ ’ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ। ਸੋਮਵਾਰ ਸ਼ਾਮ ਹੋਈ ਇਸ ਦੁਖਦਾਈ ਘਟਨਾ ਵਿਚ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਹੋਰ ਜ਼ਖ਼ਮੀ ਹੋਏ।
ਈਰਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਇਸਮਾਈਲ ਬਕਾਈ ਨੇ ਭਾਰਤ ਦੀ ਸਰਕਾਰ, ਲੋਕਾਂ ਅਤੇ ਖ਼ਾਸ ਤੌਰ ’ਤੇ ਪੀੜਤ ਪਰਿਵਾਰਾਂ ਪ੍ਰਤੀ ਈਰਾਨ ਦੇ ਇਸਲਾਮੀ ਗਣਰਾਜ ਵਲੋਂ ਸੰਵੇਦਨਾ ਅਤੇ ਹਮਦਰਦੀ ਜਤਾਈ। ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ।
ਈਰਾਨ ਵਲੋਂ ਆਇਆ ਇਹ ਸੰਦੇਸ਼ ਉਸ ਸਮੇਂ ਜਾਰੀ ਹੋਇਆ ਹੈ ਜਦੋਂ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਤੋਂ ਬਾਅਦ ਵਿਸ਼ਵ ਭਰ ਦੇ ਕਈ ਦੇਸ਼ਾਂ ਨੇ ਭਾਰਤ ਨਾਲ ਏਕਤਾ ਪ੍ਰਗਟ ਕੀਤੀ ਹੈ ਅਤੇ ਦਹਿਸ਼ਤਗਰਦੀ ਦੇ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ।
PUNJAB LOK SMAACHAAR



0 Comments