ਨਵੀਂ ਦਿੱਲੀ, 16 ਨਵੰਬਰ (ਪੰਜਾਬ ਲੋਕ ਸਮਾਚਾਰ ਬਿਉਰੋ)
ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਨਵੰਬਰ ਮਹੀਨੇ ਲਈ ਪਿਛਲੇ ਤਿੰਨ ਸਾਲਾਂ ਵਿੱਚ ਸਭ ਤੋਂ ਘੱਟ ਹੈ। ਇਹ ਤਾਪਮਾਨ ਆਮ ਤੌਰ 'ਤੇ ਇਸ ਸਮੇਂ ਰਹਿੰਦਿਆ ਪਾਰੇ ਨਾਲੋਂ 4.5 ਡਿਗਰੀ ਘੱਟ ਰਿਹਾ।
ਇਸ ਤੋਂ ਪਹਿਲਾਂ ਦਿੱਲੀ ਵਿੱਚ ਨਵੰਬਰ ਮਹੀਨੇ ਦਾ ਸਭ ਤੋਂ ਠੰਢਾ ਦਿਨ 29 ਨਵੰਬਰ 2022 ਨੂੰ ਦਰਜ ਕੀਤਾ ਗਿਆ ਸੀ, ਜਦੋਂ ਪਾਰਾ 7.3 ਡਿਗਰੀ ਸੈਲਸੀਅਸ ਤਕ ਲੁੱਡਕ ਗਿਆ ਸੀ। 2023 ਵਿੱਚ 23 ਨਵੰਬਰ ਨੂੰ ਘੱਟੋ-ਘੱਟ ਤਾਪਮਾਨ 9.2 ਡਿਗਰੀ, ਜਦਕਿ 2024 ਦੇ 29 ਨਵੰਬਰ ਨੂੰ 9.5 ਡਿਗਰੀ ਰਿਕਾਰਡ ਕੀਤਾ ਗਿਆ ਸੀ।
ਭਾਰਤ ਮੌਸਮ ਵਿਭਾਗ (IMD) ਨੇ ਅਗਲੇ ਦਿਨ ਲਈ ਹਲਕੀ ਧੁੰਦ ਦੀ ਸੰਭਾਵਨਾ ਜ਼ਾਹਿਰ ਕੀਤੀ ਹੈ। ਵੱਧ ਤੋਂ ਵੱਧ ਤਾਪਮਾਨ ਦੇ 25 ਡਿਗਰੀ, ਜਦਕਿ ਘੱਟੋ-ਘੱਟ ਤਾਪਮਾਨ ਦੇ 9 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ।
PUNJAB LOK SMAACHAAR
PUNJAB LOK SAMACHAR
LOK SAMACHAR


1 Comments
Gud
ReplyDelete