ਦੇਸ਼ ਦੀ ਆਜ਼ਾਦੀ ਲਈ ਚੱਲਦੇ ਘੋਲ ਵਿਚ ਸ਼ਹੀਦ ਕਰਤਾਰ ਸਿੰਘ ਸਰਾਭੇ ਦੀ ਵੱਡੀ ਕੁਰਬਾਨੀ ਸੀ, ਜਿਸ ਨੂੰ ਦੇਸ਼ ਵਾਸੀ ਕਦੇ ਵੀ ਭੁਲਾ ਨਹੀਂ ਸਕਦੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਸਟਰ ਮੋਟੀਵੇਟਰ ਅਤੇ ਮਿਸ਼ਨ ਲਾਲੀ ਤੇ ਹਰਿਆਲੀ ਗਰੁੱਪ ਦੇ ਆਗੂ ਹਰਦੀਪ ਸਿੰਘ ਸਨੌਰ ਨੇ ਗੁਰਮੁੱਖ ਗੁਰੂ ਵੱਲੋਂ ਕਰਵਾਏ ਸਮਾਗਮ ਦੌਰਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਤਸਵੀਰ *ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਜਿਨ੍ਹਾਂ ਵੱਲੋਂ ਕੀਤੇ ਕਾਰਜਾਂ ਨੂੰ ਯਾਦ ਕਰਨਾ ਅਤੇ ਆਉਣ ਵਾਲੀ ਪੀੜ੍ਹੀ ਨੂੰ ਦੱਸਣ ਦੀ ਵੀ ਵੱਡੀ ਜਿਮੇਵਾਰੀ ਮੌਜੂਦਾ ਦੌਰ ਦੇ ਸਮਾਜ ਸੇਵਕਾਂ ਅਤੇ ਆਗੂਆਂ ਵੱਲੋਂ ਬਾਖੂਬੀ ਨਿਭਾਈ ਜਾ ਰਹੀ ਹੈ। ਪਟਿਆਲਾ ਦੀਆਂ ਸਮੁੱਚੀਆਂ ਸਮਾਜ ਸੇਵਾ ਕਰਨ ਵਾਲੀਆਂ ਸੰਸਥਾਵਾਂ ਨਾਲ ਰਲ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਉਪਰਾਲਾ ਸ਼ਲਾਘਾਯੋਗ ਹੈ, ਜਿਸ ਵਿਚ ਮਿਸ਼ਨ ਲਾਲੀ ਤੇ ਹਰਿਆਲੀ ਦੀ ਸਮੁੱਚੀ ਟੀਮ ਗੁਰਮੁੱਖ ਗੁਰੂ ਨਾਨ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਇਸ ਮੌਕੇ ਟੀਮ ਆਗੂਆਂ ਵਿਚ ਗੋਲਡਨ ਸਟਾਰ ਬਲੱਡ ਡੋਨਰ ਸੁਖਦੀਪ ਸਿੰਘ ਸੋਹਲ, ਸਿੱਖਿਆ ਸਾਸ਼ਤਰੀ ਅਨਿਲ ਭਾਰਤੀ, ਭਾਈ ਰਵਿੰਦਰ ਸਿੰਘ ਭਾਂਖਰ, ਲੋਕ ਗਾਇਕ ਲੱਕੀ ਸਿੰਘ, ਠੇਕੇਦਾਰ ਗੁਰਬਚਨ ਸਿੰਘ ਪਟਿਆਲਾ, ਚਾਚਾ ਜੁਗਰਾਜ ਸਿੰਘ ਚਹਿਲ, ਤੇਜਿੰਦਰ ਸਿੰਘ ਮੰਡੌਰ, ਕਿਰਪਾਲ ਸਿੰਘ ਪੰਜੌਲਾ, ਪ੍ਰੇਮ ਸਿੰਘ ਖਾਲਸਾ ਤੇ ਹਰਮਨਦੀਪ ਸਿੰਘ ਸਨੌਰ ਵੀ ਹਾਜ਼ਰ ਸਨ।
PUNJAB LOK SMAACHAAR
PUNJAB LOK SAMACHAR
LOK SAMACHAR



0 Comments