⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਚੰਡੀਗੜ੍ ਮਾਮਲੇ ਨੂੰ ਲੈਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ 'ਟਵੀਟ'

ਚੰਡੀਗੜ੍ਹ ਨੂੰ ਆਰਟਿਕਲ 240 ਹੇਠ ਲਿਆਉਣ ਦੀ ਕੇਂਦਰ ਦੀ ਕੋਸ਼ਿਸ਼ ‘ਪੰਜਾਬ ਦੇ ਅਧਿਕਾਰਾਂ ’ਤੇ ਹਮਲਾ’: ਪ੍ਰਤਾਪ ਬਾਜਵਾ



ਚੰਡੀਗੜ੍ਹ 22 ਨਵੰਬਰ (ਪੰਜਾਬ ਲੋਕ ਸਮਾਚਾਰ ਬਿਓਰੋ)

 ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਵੱਲੋਂ ਸੰਵਿਧਾਨ ਦੇ 131ਵੇਂ ਤਰਮੀਮ ਬਿੱਲ ਰਾਹੀਂ ਚੰਡੀਗੜ੍ਹ ਨੂੰ ਆਰਟਿਕਲ 240 ਹੇਠ ਲਿਆਉਣ ਦੀ ਕੋਸ਼ਿਸ਼ ਨੂੰ “ਪੰਜਾਬ ਦੇ ਇਤਿਹਾਸ, ਸੰਘੀ ਢਾਂਚੇ ਅਤੇ ਜਾਇਜ਼ ਹੱਕਾਂ ’ਤੇ ਸਿੱਧਾ ਹਮਲਾ” ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ 1966 ਵਿੱਚ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਵਜੋਂ ਬਣਾਇਆ ਗਿਆ ਸੀ ਅਤੇ ਕਈ ਸਾਲਾਂ ਤੱਕ ਪੰਜਾਬ ਦੇ ਗਵਰਨਰ ਨੇ ਇਸ ਦੇ ਐਡਮਿਨਿਸਟ੍ਰੇਟਰ ਵਜੋਂ ਕੰਮ ਕੀਤਾ ਹੈ। ਇਸ ਪਿੱਠਭੂਮੀ ਵਿੱਚ ਕੇਂਦਰ ਦੀ ਇਹ ਤਾਜ਼ਾ ਕੋਸ਼ਿਸ਼ ਚੰਡੀਗੜ੍ਹ ਨੂੰ ਪੰਜਾਬ ਤੋਂ ਵੱਖ ਦਿਖਾਉਣ ਦੀ ਨੀਤੀ ਦਾ ਹਿੱਸਾ ਹੈ।।ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਰਾਜਨੀਤਿਕ ਮਨਸੂਬਿਆਂ ਨਾਲ ਭਰਪੂਰ 131ਵਾਂ ਤਰਮੀਮ ਬਿੱਲ ਲਿਆ ਕੇ ਚੰਡੀਗੜ੍ਹ ਨੂੰ ਹੋਰ ਯੂਨੀਅਨ ਟੇਰੀਟਰੀਜ਼ ਵਾਂਗ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਪੰਜਾਬ ਦੇ ਹਿੱਤਾਂ ਵਿਰੁੱਧ ਇੱਕ ਹੋਰ ਜਾਨ–ਬੁੱਝ ਕੇ ਕੀਤਾ ਕਦਮ ਹੈ। ਬਾਜਵਾ ਮੁਤਾਬਕ ਚੰਡੀਗੜ੍ਹ ਤੋਂ ਦਰਿਆਈ ਪਾਣੀਆਂ ਅਤੇ ਪੰਜਾਬ ਯੂਨੀਵਰਸਿਟੀ ਤੱਕ, ਕੇਂਦਰ ਲਗਾਤਾਰ ਪੰਜਾਬ ਦੇ ਹੱਕਾਂ ਨੂੰ ਘਟਾ ਰਹੀ ਹੈ। ਉਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਕੇਂਦਰ ਦੇ ਇਸ “ਬੇਮਿਸਾਲ ਦਖਲ” ਦੇ ਵਿਰੁੱਧ ਇੱਕੱਠੇ ਹੋ ਕੇ ਸਾਂਝੀ ਰਣਨੀਤੀ ਬਣਾਈ ਜਾਵੇ, ਤਾਂ ਜੋ ਪੰਜਾਬ ਦੇ ਸੰਵਿਧਾਨਕ ਅਤੇ ਇਤਿਹਾਸਕ ਅਧਿਕਾਰਾਂ ਦੀ ਰੱਖਿਆ ਕੀਤੀ ਜਾ ਸਕੇ।




PUNJAB LOK SMAACHAAR
PUNJAB LOK SAMACHAR
LOK SMAACHAAR
ਪੰਜਾਬ ਲੋਕ ਸਮਾਚਾਰ
ਪੰਜਾਬ ਲੋਕ ਸਮਾਚਾਰ ਖਬਰਾਂ



ਪ੍ਰਤਾਪ ਸਿੰਘ ਬਾਜਵਾ

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

6 Comments

  1. ਦਰੁਸਤ

    ReplyDelete
  2. Good Congress party

    ReplyDelete
  3. ਕਾਂਗਰਸ ਪਰਟੀ ਜਿੰਦਾਬਾਦ

    ReplyDelete
  4. ਕਾਂਗਰਸ ਪਰਟੀ ਲੋਕਾਂ ਦੇ ਹੱਕ ਦੀ ਗੱਲ ਕਰਦੀ ਹੈ

    ReplyDelete
  5. ਅਕਾਲੀ ਦਲ ਬਾਦਲ ਜਿੰਦਾਬਾਦ

    ReplyDelete

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।