⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਆਮ ਪਰਿਵਾਰ ਤੋਂ ਰਾਜ ਸਭਾ ਦੇ ਚੇਅਰਮੈਨ ਤੱਕ ਪੁੱਜਣਾ ਹੀ ਹੈ ਲੋਕਤੰਤਰ ਦੀ ਤਾਕਤ- ਪ੍ਰਧਾਨ ਮੰਤਰੀ

 

ਨਵੀਂ ਦਿੱਲੀ  1 ਦਸੰਬਰ  (ਪੰਜਾਬ ਲੋਕ ਸਮਾਚਾਰ ਬਿਓਰੋ)

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿਚ ਆਪਣਾ ਸੰਬੋਧਨ ਸ਼ੁਰੂ ਕਰਨ ਤੋਂ ਪਹਿਲਾਂ ਦੇਸ਼ ਦੇ ਉਪ-ਰਾਸ਼ਟਰਪਤੀ ਤੇ ਰਾਜ ਸਭਾ ਸਪੀਕਰ ਰਾਧਾਕ੍ਰਿਸ਼ਨਨ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਦਨ ਰਾਹੀਂ ਦੇਸ਼ ਦੀ ਤਰੱਕੀ ਲਈ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕਰਨਾ ਅਤੇ ਤੁਹਾਡਾ ਅਨਮੋਲ ਮਾਰਗਦਰਸ਼ਨ ਸਾਡੇ ਸਾਰਿਆਂ ਲਈ ਜ਼ਰੂਰੀ ਹੈ। ਮੈਂ ਤੁਹਾਨੂੰ (ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ) ਦਿਲੋਂ ਵਧਾਈ ਦਿੰਦਾ ਹਾਂ।ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਸ ਸਦਨ ਵਿਚ ਬੈਠੇ ਸਾਰੇ ਮੈਂਬਰ ਮਾਣ-ਸਨਮਾਨ ਬਣਾਈ ਰੱਖਣਗੇ।ਉਨ੍ਹਾਂ ਅੱਗੇ ਕਿਹਾ ਕਿ ਸਾਡੇ ਚੇਅਰਮੈਨ ਇਕ ਨਿਮਰ ਪਿਛੋਕੜ ਤੋਂ ਹਨ। ਉਹ ਇਕ ਕਿਸਾਨ ਹਨ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਸਮਾਜ ਸੇਵਾ ਲਈ ਸਮਰਪਿਤ ਕੀਤਾ ਹੈ। ਰਾਜਨੀਤਕ ਖੇਤਰ ਇਸ ਦਾ ਇਕ ਪਹਿਲੂ ਰਿਹਾ ਹੈ, ਪਰ ਮੁੱਖ ਧਾਰਾ ਸਮਾਜ ਲਈ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਦੀ ਤਾਕਤ ਹੀ ਹੈ, ਜੋ ਇਕ ਆਮ ਪਰਿਵਾਰ ਤੋਂ ਉੱਠ ਕੇ ਉਹ ਇਥੇ ਤੱਕ ਪੁੱਜੇ ਹਨ। ਉਨ੍ਹਾਂ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਦੀ ਸਦਨ ਵਿਚ ਉਨ੍ਹਾਂ ਦੀ ਗਰਿਮਾ ਬਣਾਈ ਰੱਖੀ ਜਾਣੀ ਚਾਹੀਦੀ ਹੈ ਤੇ ਅਹਿਮ ਮੁੱਦਿਆਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ।

 
 
PUNJAB LOK SMAACHAAR
PUNJAB LOK SAMACHAR
LOK SAMACHAR

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।