ਨਵੀਂ ਦਿੱਲੀ 10 ਨਵੰਬਰ (ਪੰਜਾਬ ਲੋਕ ਸਮਾਚਾਰ ਬਿਓਰੋ)
ਲਾਲ ਕਿਲਾ ਮੈਟਰੋ ਸਟੇਸ਼ਨ ‘ਤੇ ਧਮਾਕੇ ਦੀ ਘਟਨਾ ਤੋਂ ਬਾਅਦ ਬ੍ਰਿਟੇਨ ਨੇ ਭਾਰਤ ਯਾਤਰਾ ਲਈ ਨਵੀਂ ਟ੍ਰੈਵਲ ਐਡਵਾਇਜ਼ਰੀ ਜਾਰੀ ਕੀਤੀ ਹੈ। ਬ੍ਰਿਟਿਸ਼ ਫਾਰਨ, ਕਾਮਨਵੈਲਥ ਐਂਡ ਡਿਵੈਲਪਮੈਂਟ ਆਫਿਸ (FCDO) ਨੇ ਆਪਣੇ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਭਾਰਤ-ਪਾਕਿਸਤਾਨ ਸਰਹੱਦ ਤੋਂ 10 ਕਿਲੋਮੀਟਰ ਦੇ ਦਾਇਰੇ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਹੈ। ਇਸਦੇ ਨਾਲ ਹੀ ਵਾਹਗਾ-ਅਟਾਰੀ ਬਾਰਡਰ ਕ੍ਰਾਸਿੰਗ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ।
ਐਡਵਾਇਜ਼ਰੀ ਵਿੱਚ ਜੰਮੂ-ਕਸ਼ਮੀਰ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਯਾਤਰਾ ਤੋਂ ਵੀ ਸਖ਼ਤ ਪਰਹੇਜ਼ ਕਰਨ ਨੂੰ ਕਿਹਾ ਗਿਆ ਹੈ। ਪਹਲਗਾਮ, ਗੁਲਮਰਗ, ਸੋਨਮਰਗ, ਸ੍ਰੀਨਗਰ ਸ਼ਹਿਰ ਅਤੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਸਮੇਤ ਪੂਰੇ ਖੇਤਰ ਵਿੱਚ ਬ੍ਰਿਟਿਸ਼ ਨਾਗਰਿਕਾਂ ਲਈ ਯਾਤਰਾ ਨਾ ਕਰਨ ਦੀ ਹਦਾਇਤ ਜਾਰੀ ਹੈ। ਹਾਲਾਂਕਿ ਜੰਮੂ ਸ਼ਹਿਰ ਤੱਕ ਹਵਾਈ ਯਾਤਰਾ ਅਤੇ ਸ਼ਹਿਰ ਅੰਦਰ ਗਤੀਵਿਧੀਆਂ ਨੂੰ ਇਸ ਪਾਬੰਦੀ ਤੋਂ ਬਾਹਰ ਰੱਖਿਆ ਗਿਆ ਹੈ।
ਬ੍ਰਿਟੇਨ ਨੇ ਮਣੀਪੁਰ ਰਾਜ ਲਈ ਵੀ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਇੱਥੇ ਸਿਰਫ਼ ਜ਼ਰੂਰੀ ਯਾਤਰਾਵਾਂ ਹੀ ਕੀਤੀਆਂ ਜਾਣ। ਸਰਕਾਰ ਨੇ ਜ਼ਿਕਰ ਕੀਤਾ ਕਿ 2023 ਦੀਆਂ ਜਾਤੀਕ ਝੜਪਾਂ ਤੋਂ ਬਾਅਦ ਮਣੀਪੁਰ ਦੇ ਕਈ ਇਲਾਕਿਆਂ ਵਿਚ ਅਜੇ ਵੀ ਕਫ਼ਰਯੂ ਅਤੇ ਵੱਖ-ਵੱਖ ਪਾਬੰਦੀਆਂ ਲਾਗੂ ਹਨ, ਜਦਕਿ ਮਈ ਤੋਂ ਜੁਲਾਈ 2025 ਤੱਕ ਕਈ ਵਾਰ ਹਿੰਸਕ ਘਟਨਾਵਾਂ ਵੀ ਸਾਹਮਣੇ ਆਈਆਂ।
ਐਫਸਿਡੀਓ ਨੇ ਆਪਣੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਭਾਰਤ ਦੇ ਸੰਵੇਦਨਸ਼ੀਲ ਇਲਾਕਿਆਂ ਦੀ ਯਾਤਰਾ ਤੋਂ ਪਹਿਲਾਂ ਸੁਰੱਖਿਆ ਅਪਡੇਟਾਂ ਅਤੇ ਸਥਾਨਕ ਪ੍ਰਸ਼ਾਸਨ ਦੇ ਨਿਰਦੇਸ਼ਾਂ ’ਤੇ ਨਜ਼ਰ ਰੱਖੀ ਜਾਵੇ, ਤਾਂ ਜੋ ਕਿਸੇ ਵੀ ਖ਼ਤਰੇ ਤੋਂ ਬਚਿਆ ਜਾ ਸਕੇ।
Punjab lok smaachaar
ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...


0 Comments