⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਦਿੱਲੀ ਧਮਾਕੇ ਮਾਮਲੇ 'ਚ ਅਲ-ਫਲਾਹ ਯੂਨੀਵਰਸਿਟੀ ਦਾ ਬਿਆਨ — ਦੋਸ਼ ਝੂਠੇ ਤੇ ਬੇਬੁਨਿਆਦ, ਜਾਂਚ 'ਚ ਪੂਰਾ ਸਹਿਯੋਗ

 

 

 


 

ਫਰੀਦਾਬਾਦ, 12 ਨਵੰਬਰ (ਪੰਜਾਬ ਲੋਕ ਸਮਾਚਾਰ ਬਿਓਰੋ)
ਦਿੱਲੀ ਧਮਾਕਿਆਂ ਦੇ ਮਾਮਲੇ 'ਤੇ ਅਲ-ਫਲਾਹ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਪ੍ਰੋ. ਡਾ. ਭੁਪਿੰਦਰ ਕੌਰ ਆਨੰਦ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਵਾਪਰੀਆਂ ਮੰਦਭਾਗੀਆਂ ਘਟਨਾਵਾਂ 'ਤੇ ਦੁੱਖ ਪ੍ਰਗਟਾਉਂਦੀ ਹੈ ਅਤੇ ਇਸ ਦੀ ਸਖ਼ਤ ਨਿੰਦਾ ਕਰਦੀ ਹੈ।

ਉਨ੍ਹਾਂ ਦੱਸਿਆ ਕਿ ਸਾਨੂੰ ਇਹ ਜਾਣਕਾਰੀ ਮਿਲੀ ਹੈ ਕਿ ਸਾਡੇ ਦੋ ਡਾਕਟਰਾਂ ਨੂੰ ਜਾਂਚ ਏਜੰਸੀਆਂ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ। ਹਾਲਾਂਕਿ, ਯੂਨੀਵਰਸਿਟੀ ਦਾ ਉਨ੍ਹਾਂ ਵਿਅਕਤੀਆਂ ਨਾਲ ਕੋਈ ਸਿੱਧਾ ਸੰਬੰਧ ਨਹੀਂ ਹੈ, ਸਿਵਾਏ ਇਸਦੇ ਕਿ ਉਹ ਆਪਣੀ ਅਧਿਕਾਰਤ ਹੈਸੀਅਤ ਵਿਚ ਯੂਨੀਵਰਸਿਟੀ ਨਾਲ ਕੰਮ ਕਰ ਰਹੇ ਸਨ।

ਡਾ. ਆਨੰਦ ਨੇ ਸਪੱਸ਼ਟ ਕੀਤਾ ਕਿ ਕੁਝ ਪਲੇਟਫਾਰਮਾਂ ਦੁਆਰਾ ਲਗਾਏ ਗਏ ਦੋਸ਼ ਪੂਰੀ ਤਰ੍ਹਾਂ ਝੂਠੇ ਅਤੇ ਭਰਮ ਪੈਦਾ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਅਹਾਤੇ ਵਿਚ ਕਿਸੇ ਵੀ ਕਿਸਮ ਦੇ ਰਸਾਇਣ ਜਾਂ ਸੰਵੇਦਨਸ਼ੀਲ ਸਮੱਗਰੀ ਦੀ ਵਰਤੋਂ ਜਾਂ ਸਟੋਰ ਨਹੀਂ ਕੀਤਾ ਜਾ ਰਿਹਾ। ਪ੍ਰਯੋਗਸ਼ਾਲਾਵਾਂ ਦੀ ਵਰਤੋਂ ਸਿਰਫ਼ ਐਮ.ਬੀ.ਬੀ.ਐਸ. ਅਤੇ ਹੋਰ ਅਧਿਕਾਰਤ ਕੋਰਸਾਂ ਨਾਲ ਸੰਬੰਧਿਤ ਅਕਾਦਮਿਕ ਅਤੇ ਸਿਖਲਾਈ ਜ਼ਰੂਰਤਾਂ ਲਈ ਹੀ ਕੀਤੀ ਜਾਂਦੀ ਹੈ।

ਵਾਈਸ ਚਾਂਸਲਰ ਨੇ ਕਿਹਾ ਕਿ ਯੂਨੀਵਰਸਿਟੀ ਪੂਰੀ ਤਰ੍ਹਾਂ ਜਾਂਚ ਏਜੰਸੀਆਂ ਨਾਲ ਸਹਿਯੋਗ ਕਰ ਰਹੀ ਹੈ ਤਾਂ ਜੋ ਰਾਸ਼ਟਰੀ ਸੁਰੱਖਿਆ ਨਾਲ ਸੰਬੰਧਿਤ ਇਸ ਗੰਭੀਰ ਮਾਮਲੇ ਵਿਚ ਇਕ ਨਿਰਪੱਖ ਅਤੇ ਤਰਕਸੰਗਤ ਨਿਰਣੇ 'ਤੇ ਪਹੁੰਚਿਆ ਜਾ ਸਕੇ।

 

PUNJAB LOK SMAACHAAR

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।