ਚੰਡੀਗੜ੍ਹ, 28 ਨਵੰਬਰ (ਪੰਜਾਬ ਲੋਕ ਸਮਾਚਾਰ ਬਿਓਰੋ)
ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੰਜਾਬ ਸੂਬਾ ਇਕਾਈ ਨੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਮਹੱਤਵਪੂਰਨ ਸੰਗਠਨਾਤਮਕ ਤਬਦੀਲੀਆਂ ਕਰਦਿਆਂ ਆਪਣੇ ਨਵੇਂ ਜ਼ਿਲ੍ਹਾ ਅਤੇ ਹਲਕਾ ਇੰਚਾਰਜ ਨਿਯੁਕਤ ਕਰ ਦਿੱਤੇ ਹਨ।
ਪਾਰਟੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਨਿਯੁਕਤੀਆਂ ਚੋਣੀ ਤਿਆਰੀਆਂ ਨੂੰ ਮਜ਼ਬੂਤ ਕਰਨ ਅਤੇ ਹਰੇਕ ਹਲਕੇ ਵਿਚ ਸੰਗਠਨ ਨੂੰ ਹੋਰ ਸਰਗਰਮ ਬਣਾਉਣ ਲਈ ਕੀਤੀਆਂ ਗਈਆਂ ਹਨ। ਇਸ ਸੰਬੰਧੀ ਜਾਰੀ ਕੀਤੇ ਬਿਆਨ ਵਿੱਚ ਦੱਸਿਆ ਗਿਆ ਕਿ ਜ਼ਿਲ੍ਹਾ-ਪੱਧਰ ਤੋਂ ਲੈ ਕੇ ਵਿਧਾਨ ਸਭਾ ਹਲਕਾ ਪੱਧਰ ਤੱਕ ਇੰਚਾਰਜਾਂ ਨੂੰ ਜ਼ਿੰਮੇਵਾਰੀਆਂ ਦੇ ਤਹਿਤ ਚੋਣੀ ਰਣਨੀਤੀਆਂ 'ਤੇ ਕੰਮ ਸ਼ੁਰੂ ਕਰਨ ਲਈ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਪਾਰਟੀ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਕਿਹਾ ਕਿ ਇਹ ਨਵੇਂ ਇੰਚਾਰਜ ਅਪਣੇ ਖੇਤਰਾਂ ਵਿੱਚ ਸੰਗਠਨ ਦੇ ਹਰ ਵਰਕਰ ਨਾਲ ਮਿਲਕੇ ਚੋਣਾਂ ਲਈ ਪੂਰੀ ਤਿਆਰੀ ਕਰਨਗੇ। ਭਾਜਪਾ ਨੇ ਵਿਸ਼ਵਾਸ ਜਤਾਇਆ ਹੈ ਕਿ ਇਹ ਤਬਦੀਲੀਆਂ ਪਾਰਟੀ ਨੂੰ ਸਥਾਨਕ ਪੱਧਰ 'ਤੇ ਹੋਰ ਮਜ਼ਬੂਤ ਕਰਨ ਵਿੱਚ ਐਹਮ ਭੂਮਿਕਾ ਨਿਭਾਉਣਗੀਆਂ।


0 Comments