ਨਵੀਂ ਦਿੱਲੀ, 12 ਨਵੰਬਰ (ਪੰਜਾਬ ਲੋਕ ਸਮਾਚਾਰ ਬਿਓਰੋ
ਰਾਜਧਾਨੀ ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਸੋਮਵਾਰ ਸ਼ਾਮ ਹੋਏ ਧਮਾਕੇ ਤੋਂ ਬਾਅਦ ਪੁਲਿਸ ਨੇ ਜਾਂਚ ਦੀ ਰਫ਼ਤਾਰ ਤੇਜ਼ ਕਰ ਦਿੱਤੀ ਹੈ। ਜਾਂਚ ਏਜੰਸੀਆਂ ਹੁਣ ਇੱਕ ਸ਼ੱਕੀ ਲਾਲ ਕਾਰ ਦੀ ਖੋਜ ’ਚ ਜੁਟ ਗਈਆਂ ਹਨ, ਜਿਸ ਨੂੰ ਧਮਾਕੇ ਨਾਲ ਸੰਬੰਧਿਤ ਮੰਨਿਆ ਜਾ ਰਿਹਾ ਹੈ।
ਦਿੱਲੀ ਪੁਲਿਸ ਨੇ ਸਾਰੇ ਥਾਣਿਆਂ ਅਤੇ ਸਰਹੱਦੀ ਚੌਕੀਆਂ ਨੂੰ ਚੌਕਸੀ ਵਧਾਉਣ ਦੇ ਆਦੇਸ਼ ਦਿੱਤੇ ਹਨ। ਉੱਤਰ ਪ੍ਰਦੇਸ਼ ਅਤੇ ਹਰਿਆਣਾ ਪੁਲਿਸ ਨੂੰ ਵੀ ਇਸ ਬਾਰੇ ਚੇਤਾਵਨੀ ਜਾਰੀ ਕੀਤੀ ਗਈ ਹੈ ਤਾਂ ਜੋ ਸ਼ੱਕੀ ਵਾਹਨ ਦੀ ਪਹਚਾਨ ਜਲਦੀ ਹੋ ਸਕੇ।
ਜਾਂਚ ਦੌਰਾਨ ਮਿਲੀ ਜਾਣਕਾਰੀ ਅਨੁਸਾਰ, ਧਮਾਕੇ ਦੇ ਸ਼ੱਕੀਆਂ ਕੋਲ ਇੱਕ ਹੋਰ ਲਾਲ ਕਾਰ ਹੋਣ ਦੇ ਸੰਕੇਤ ਮਿਲੇ ਹਨ। ਇਸ ਖੁਲਾਸੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਸਰਹੱਦਾਂ ’ਤੇ ਨਿਗਰਾਨੀ ਹੋਰ ਕੜੀ ਕਰ ਦਿੱਤੀ ਹੈ।
ਪੁਲਿਸ ਦੇ ਉੱਚ ਅਧਿਕਾਰੀਆਂ ਮੁਤਾਬਕ, ਪੰਜ ਖਾਸ ਟੀਮਾਂ ਨੂੰ ਵੱਖ-ਵੱਖ ਇਲਾਕਿਆਂ ’ਚ ਭੇਜਿਆ ਗਿਆ ਹੈ ਜੋ ਸੁਰਾਗਾਂ ਦੇ ਆਧਾਰ ’ਤੇ ਕਾਰ ਦੀ ਤਲਾਸ਼ ਕਰ ਰਹੀਆਂ ਹਨ। ਇਸ ਦੌਰਾਨ ਦਿੱਲੀ ਅਤੇ ਨੇੜਲੇ ਰਾਜਾਂ ’ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।
PUNJAB LOK SMAACHAAR


0 Comments