⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਸੈਨੇਟ ਚੋਣਾਂ ਨੂੰ ਮਿਲੀ ਮੰਜੂਰੀ, ਬਚਾਓ ਮੋਰਚੇ ਨੇ ਦਸਤਾਵੇਜ਼ ਕੀਤੇ ਸਾਂਝੇ

ਚੰਡੀਗੜ੍ਹ 27 ਨਵੰਬਰ (ਲੋਕ ਸਮਾਚਾਰ ਬਿਓਰੋ)
ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵੱਲੋਂ ਅੱਜ ਮਹੱਤਵਪੂਰਨ ਪ੍ਰੈਸ ਕਾਨਫਰੰਸ ਕਰਕੇ ਯੂਨੀਵਰਸਿਟੀ ਸੈਨੇਟ ਚੋਣਾਂ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਗਿਆ। ਮੋਰਚੇ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨੂੰ ਹਰੀ ਝੰਡੀ ਮਿਲਣ ਤੋਂ ਬਾਅਦ ਵੀ ਕਾਫ਼ੀ ਉਮੀਦਵਾਰਾਂ ਵਿਚ ਅਸਮੰਜਸ ਦੀ ਸਥਿਤੀ ਬਣੀ ਹੋਈ ਸੀ। ਇਸ ਮਾਮਲੇ ਨੂੰ ਸਾਫ਼ ਕਰਨ ਲਈ ਮੋਰਚੇ ਨੇ ਰਾਜ ਸਰਕਾਰ ਵੱਲੋਂ ਚੋਣਾਂ ਦੀ ਮਨਜ਼ੂਰੀ ਦੇ ਹੁਕਮਾਂ ਦੀ ਕਾਪੀ ਸਾਰਵਜਨਿਕ ਕੀਤੀ ਹੈ, ਜੋ ਕਿ ਵਿਦਿਆਰਥੀਆਂ ਅਤੇ ਪੁਰਾਣੇ ਵਿਦਿਆਰਥੀ ਵੋਟਰਾਂ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਮੋਰਚੇ ਦੇ ਮੁੱਖ ਮੈਂਬਰਾਂ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਦੇਰੀ ਕਾਰਨ ਹਜ਼ਾਰਾਂ ਪੁਰਾਣੇ ਵਿਦਿਆਰਥੀਆਂ ਨੂੰ ਦਿੱਕਤਾਂ ਦਾ ਸਾਹਮਣਾ ਸੀ। ਸਰਕਾਰ ਵੱਲੋਂ ਆਈ ਦਫ਼ਤਰੀ ਮਨਜ਼ੂਰੀ ਉਪਰੰਤ ਹੁਣ ਇਹ ਚੋਣਾਂ ਸਮੇਂ ਸਿਰ ਹੋਣ ਦੀ ਪੂਰੀ ਸੰਭਾਵਨਾ ਹੈ। ਉਨ੍ਹਾਂ ਨੇ ਸੈਨੇਟ ਦੀ ਮਹੱਤਤਾ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਪ੍ਰਸ਼ਾਸਕੀ ਦਿਸ਼ਾ, ਬਜਟ, ਅਕਾਦਮਿਕ ਨੀਤੀਆਂ ਅਤੇ ਭਵਿੱਖ ਦੇ ਫ਼ੈਸਲੇ ਸੈਨੇਟ ਦੇ ਚੁਣੇ ਹੋਏ ਮੈਂਬਰ ਹੀ ਤੈਅ ਕਰਦੇ ਹਨ। ਪ੍ਰੈਸ ਕਾਨਫਰੰਸ ਦੌਰਾਨ ਮੋਰਚੇ ਨਾਲ ਜੁੜੇ ਨੇਤਾਵਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਕਿਹਾ ਕਿ ਯੂਨੀਵਰਸਿਟੀ ਦੇ ਹਿੱਤਾਂ ਲਈ ਇਹ ਚੋਣਾਂ ਬਹੁਤ ਮਹੱਤਵਪੂਰਨ ਹਨ ਅਤੇ ਸਰਕਾਰ ਵੱਲੋਂ ਮਿਲੀ ਮਨਜ਼ੂਰੀ ਨਾਲ ਹੁਣ ਪ੍ਰਕਿਰਿਆ ਨਿਰਵਿਘਨ ਤਰੀਕੇ ਨਾਲ ਆਅੱਗੇ ਵਧੇਗੀ। ਮੋਰਚੇ ਨੇ ਉਮੀਦ ਜਤਾਈ ਕਿ ਚੋਣਾਂ ਪੂਰੀ ਪਾਰਦਰਸ਼ਤਾ ਨਾਲ ਹੋਣਗੀਆਂ ਅਤੇ ਯੂਨੀਵਰਸਿਟੀ ਵਾਸੀਆਂ ਦੀਆਂ ਆਵਾਜ਼ਾਂ ਸੈਨੇਟ ਤੱਕ ਪੁੱਜਣਗੀਆਂ।



PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।