⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਬਠਿੰਡਾ ਅਦਾਲਤ ਵਲੋਂ ਕੰਗਣਾ ਰਣੌਤ ਖ਼ਿਲਾਫ਼ ਦੋਸ਼ ਤੈਅ


                             

ਬਠਿੰਡਾ 24 ਨਵੰਬਰ (ਪੰਜਾਬ ਲੋਕ ਸਮਾਚਾਰ ਬਿਊਰੋ)

  ਕਿਸਾਨ ਔਰਤਾਂ ਖਿਲਾਫ਼ ਟਿਪਣੀ ਕਰਨ ਤਹਿਤ ਮਾਣਹਾਨੀ ਕੇਸ ਦਾ ਸਾਹਮਣਾ ਕਰ ਰਹੀ ਫ਼ਿਲਮੀ ਅਦਾਕਾਰ ਅਤੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਦੇ ਖਿਲਾਫ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕਰ ਦਿੱਤੇ ਹਨ, ਜਿਸ ਤਹਿਤ ਉਸ ਖ਼ਿਲਾਫ਼ ਦਰਜ ਮਾਣਹਾਨੀ ਦਾ ਕੇਸ ਅੱਗੇ ਚੱਲੇਗਾ। ਜਦਕਿ ਇਸ ਮੁਕੱਦਮੇ ਵਿਚ ਨਿੱਜੀ ਪੇਸ਼ੀ ਤੋਂ ਛੋਟ ਲੈਣ ਲਈ ਦਾਖ਼ਲ ਉਸ ਦੀ ਅਰਜ਼ੀ ਉੱਪਰ ਅਦਾਲਤ ਨੇ ਕੋਈ ਫ਼ੈਸਲਾ ਨਹੀਂ ਦਿੱਤਾ ਤੇ ਅਗਲੀ ਸੁਣਵਾਈ 4 ਦਸੰਬਰ 2025 ਰੱਖੀ ਗਈ ਹੈ। ਇਹ ਜਾਣਕਾਰੀ ਵਿਰੋਧੀ ਧਿਰ ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ ਦਿੱਤੀ । ਜ਼ਿਕਰਯੋਗ ਹੈ ਕਿ ਕਿਸਾਨੀ ਅੰਦੋਲਨ ਮੌਕੇ ਕਿਸਾਨ ਔਰਤਾਂ ਖ਼ਿਲਾਫ਼ ਇਤਰਾਜ਼ਯੋਗ ਟਿਪਣੀ ਕਰਨ ਨੂੰ ਲੈ ਕੇ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਜੁਰਗ ਮਾਤਾ ਮਹਿੰਦਰ ਕੌਰ ਵਲੋਂ ਕੰਗਣਾ ਖ਼ਿਲਾਫ਼ ਬਠਿੰਡਾ ਅਦਾਲਤ ਵਿਚ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ ਹੈ, ਜਿਸ ਵਿਚ ਕੰਗਣਾ ਪਿਛਲੇ ਮਹੀਨੇ 27 ਅਕਤੂਬਰ ਨੂੰ ਨਿੱਜੀ ਪੇਸ਼ੀ ਵੀ ਭੁਗਤ ਚੁੱਕੀ ਹੈ ।

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।