ਰਾਜਪੁਰਾ 22 ਨਵੰਬਰ (ਪੰਜਾਬ ਲੋਕ ਸਮਾਚਾਰ ਬਿਉਰੋ)
ਰਾਜਪੁਰਾ ਦੇ ਗਗਨ ਚੌਂਕ ’ਤੇ ਇਕ ਪੀ.ਆਰ.ਟੀ.ਸੀ. ਅਤੇ ਇੰਡੋ ਕੈਨੇਡੀਅਨ ਬੱਸ ਦੀ ਹੋਈ ਟੱਕਰ ਵਿਚ ਲਗਭਗ 15 ਦੇ ਕਰੀਬ ਸਵਾਰੀਆਂ ਦੇ ਸੱਟਾਂ ਲੱਗ ਗਈਆਂ ਹਨ। ਇਸ ਹਾਦਸੇ ਵਿਚ ਪੀ.ਆਰ.ਟੀ.ਸੀ. ਦੇ ਡਰਾਈਵਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਪਟਿਆਲਾ ਇਲਾਜ ਲਈ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬੱਸ ਦੇ ਕੰਡਕਟਰ ਦੇ ਵੀ ਸੱਟਾਂ ਲੱਗੀਆਂ ਹਨ ਤੇ ਤਿੰਨ ਜ਼ਖ਼ਮੀਆਂ ਨੂੰ ਪੀ.ਜੀ.ਆਈ., 10 ਨੂੰ ਰਜਿੰਦਰਾ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਭੇਜਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਸਰਕਾਰੀ ਹਸਪਤਾਲ ਰਾਜਪੁਰਾ ਦੇ ਐਸ.ਐਮ.ਓ. ਸੰਜੀਵ ਅਰੋੜਾ ਵਲੋਂ ਪੱਤਰਕਾਰਾਂ ਨੂੰ ਦਿੱਤੀ ਗਈ।
PUNJAB LOK SMAACHAAR
PUNJAB LOK SAMACHAR
LOK SAMACHAR


0 Comments