⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਮੁੱਖ ਮੰਤਰੀ ਮਾਨ ਵਲੋਂ ਹੜਤਾਲੀ ਰੋਡਵੇਜ਼ ਕਾਮਿਆਂ ਨੂੰ ਗੱਲਬਾਤ ਦਾ ਸੱਦਾ

ਚੰਡੀਗੜ੍ਹ 29 ਨਵੰਬਰ (ਪੰਜਾਬ ਲੋਕ ਸਮਾਚਾਰ ਬਿਓਰੋ) 

ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੇ ਵਲੋਂ 19 ਹਜ਼ਾਰ ਤੋਂ ਵੱਧ ਪਿੰਡਾਂ ਵਿਚ ਸੜਕਾਂ ਬਣਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ, ਜੋ ਆਪਣੇ ਆਪ ਵਿਚ ਬਹੁਤ ਵੱਡਾ ਪ੍ਰਾਜੈਕਟ ਹੈ ਤੇ ਵੱਖ ਵੱਖ ਵਿਭਾਗ ਇਨ੍ਹਾਂ ਸੜਕਾਂ ਦਾ ਨਿਰਮਾਣ ਕਰ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਪ੍ਰਾਜੈਕਟ 4000 ਕਰੋੜ ਰੁਪਏ ਨਾਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ 44920 ਕਿਲੋਮੀਟਰ ਨਵੀਆਂ ਸੜਕਾਂ ਬਣਨਗੀਆਂ ਤੇ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਸੜਕੀ ਨਿਰਮਾਣ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੜਕਾਂ ਦੀ ਜਾਂਚ ਲਈ ਫ਼ਲਾਇੰਗ ਟੀਮ ਦਾ ਵੀ ਗਠਨ ਕੀਤਾ ਗਿਆ ਹੈ ਤੇ ਹਾਲ ਹੀ ਵਿਚ ਇਕ ਕੰਟਰੈਕਟਰ ਨੂੰ ਵੀ ਹਟਾਇਆ ਗਿਆ ਹੈ, ਉਸ ’ਤੇ ਇਹ ਕਾਰਵਾਈ ਘਟੀਆ ਤੇ ਖ਼ਰਾਬ ਕੁਆਲਟੀ ਦੀ ਵਜ੍ਹਾ ਨਾਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ਬਣਾਉਣ ਵਿਚ 16000 ਕਰੋੜ ਰੁਪਏ ਤੋਂ ਵੱਧ ਦਾ ਖ਼ਰਚ ਆਵੇਗਾ। ਉਨ੍ਹਾਂ ਹੜਤਾਲੀ ਰੋਡਵੇਜ਼ ਕਾਮਿਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ ਤੇ ਕਿਹਾ ਕਿ ਮੈਂ ਨਹੀਂ ਚਾਹੁੰਦਾ ਕਿ ਕਿਸੇ ਦੇ ਚੁੱਲ੍ਹੇ ਦੀ ਅੱਗ ਬੁੱਝੇ, ਅਸੀਂ ਸਾਰੇ ਮਸਲੇ ਬੈਠ ਕੇ ਹੱਲ ਕਰਾਂਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਤਰੀਕੇ ਸਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਨੇ ਜੋ ਕੀਤਾ, ਉਸ ਦੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ’ਤੇ ਵੀ ਸਵਾਲ ਚੁੱਕੇ ਹਨ ਤੇ ਕਿਹਾ ਕਿ ਮੈਂ ਬਾਸਕਟਬਾਲ ਖਿਡਾਰੀ ਦੀ ਮੌਤ ’ਤੇ ਅਫ਼ਸੋਸ ਕਰਨ ਗਿਆ ਸੀ ਤੇ ਕੀ ਅਫ਼ਸੋਸ ਕਰਨਾ ਕੋਈ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਪੂਰੇ ਦੇਸ਼ ਦੇ ਢਾਂਚੇ ’ਤੇ ਸਵਾਲ ਚੁੱਕੇ ਸਨ ਤੇ ਇਹ ਕੋਈ ਪਹਿਲੀ ਅਜਿਹੀ ਘਟਨਾ ਨਹੀਂ ਵਾਪਰੀ। ਉਨ੍ਹਾਂ ਹੜ੍ਹ ਰਾਹਤ ਫ਼ੰਡ ਨੂੰ ਲੈ ਕੇ ਵੀ ਕੇਂਦਰ ਸਰਕਾਰ ’ਤੇ ਸਵਾਲ ਚੁੱਕੇ ਤੇ ਕਿਹਾ ਕਿ ਕੇਂਦਰ ਵਲੋਂ ਪੀੜਤਾਂ ਲਈ ਕੋਈ ਪੈਸਾ ਨਹੀਂ ਆਇਆ।

 

PUNJAB LOK SMAACHAAR
PUNJAB LOK SAMACHAR
LOK SAMACHAR

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।