⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


DGP ਗੌਰਵ ਯਾਦਵ ਦੀ ਸਖ਼ਤੀ 25 ਸੈਕਟਰਾਂ 'ਚ ਵੰਡੇ ਖੇਤਰ, ਅਚਾਨਕ ਵਧਾ 'ਤੀ ਸੁਰੱਖਿਆ

                                   

ਸ੍ਰੀ ਅਨੰਦਪੁਰ ਸਾਹਿਬ  19 ਨਵੰਬਰ  (ਪੰਜਾਬ ਲੋਕ ਸਮਾਚਾਰ ਬਿਓਰੋ)

ਨੌਵੇਂ ਪਾਤਸ਼ਾਹ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਵਿਸ਼ਾਲ ਸਮਾਗਮਾਂ ਵਾਸਤੇ ਸੁਚਾਰੂ ਅਤੇ ਸੁਰੱਖਿਅਤ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ) ਪੰਜਾਬ ਗੌਰਵ ਯਾਦਵ ਵੱਲੋਂ ਮੰਗਲਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਆਪਕ ਸੁਰੱਖਿਆ, ਸਹੂਲਤ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੀਡੀਆ ਨੂੰ ਸੰਬੋਧਨ ਕਰਦਿਆਂ ਡੀ. ਜੀ. ਪੀ. ਨੇ ਦੱਸਿਆ ਕਿ ਉਨ੍ਹਾਂ ਨੇ ਸਾਰੇ ਸੁਪਰਵਾਈਜ਼ਰੀ ਅਧਿਕਾਰੀਆਂ ਨੂੰ ਪੇਸ਼ੇਵਰਤਾ, ਵਚਨਬੱਧਤਾ, ਦਇਆ-ਭਾਵਨਾ ਅਤੇ ਸ਼ਰਧਾ ਦੇ ਉੱਚਤਮ ਮਿਆਰਾਂ ਨੂੰ ਯਕੀਨੀ ਬਣਾਉਂਦਿਆਂ ਆਪਣੀ ਡਿਊਟੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਅਤੇ ਵਿਸ਼ੇਸ਼ ਡੀ. ਜੀ. ਪੀ. ਇੰਟੈਲੀਜੈਂਸ ਪ੍ਰਵੀਨ ਸਿਨਹਾ ਵੀ ਮੌਜੂਦ ਸਨ। 23 ਤੋਂ 25 ਨਵੰਬਰ 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਾਲ ਯਾਦਗਾਰੀ ਸਮਾਗਮਾਂ ਵਿਚ ਦੁਨੀਆ ਭਰ ਤੋਂ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਸੀਨੀਅਰ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 8,000 ਤੋਂ ਵੱਧ ਪੁਲਸ ਕਰਮਚਾਰੀਆਂ ਦੀ ਇਕ ਵੱਡੀ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ, ਸੁਚਾਰੂ ਆਉਣ-ਜਾਣ ਅਤੇ ਆਰਾਮਦਾਇਕ ਅਨੁਭਵ ਨੂੰ ਯਕੀਨੀ ਬਣਾਇਆ ਜਾ ਸਕੇ ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸੁਰੱਖਿਆ ਪ੍ਰਬੰਧ ਅਤਿ-ਆਧੁਨਿਕ ਤਕਨਾਲੋਜੀ ’ਤੇ ਆਧਾਰਤ ਹਨ ਅਤੇ ਸ਼ਹਿਰ ਦੇ ਸਾਰੇ ਪ੍ਰਵੇਸ਼ ਅਤੇ ਨਿਕਾਸ ਸਥਾਨਾਂ ’ਤੇ ਆਟੋਮੈਟਿਕ ਨੰਬਰ ਪਲੇਟ ਰੈਕੋਗੀਨੇਸ਼ਨ (ਏ.ਐੱਨ.ਪੀ.ਆਰ.), ਪੀਟੀਜ਼ੈਡ, ਅਤੇ ਚਿਹਰੇ ਦੀ ਪਛਾਣ ਵਾਲੇ ਕੈਮਰਿਆਂ ਦੇ ਨਾਲ ਡਰੋਨ ਨਿਗਰਾਨੀ ਦੀ ਵਿਵਸਥਾ ਕੀਤੀ ਗਈ ਹੈ, ਜਿਸ ਲਈ ਇਕ ਉੱਚ-ਤਕਨੀਕੀ ਕੰਟਰੋਲ ਰੂਮ ਸਥਾਪਤ ਕੀਤਾ ਜਾ ਰਿਹਾ ਹੈ। ਡੀ. ਜੀ. ਪੀ. ਨੇ ਕਿਹਾ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ 25 ਸੈਕਟਰਾਂ ਵਿਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਦਾ ਆਪਣਾ ਸਬ-ਕੰਟਰੋਲ ਰੂਮ ਅਤੇ ਹੈਲਪ ਡੈਸਕ ਹੈ ਤਾਂ ਜੋ ਕੁਸ਼ਲ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾ ਸਕੇ। ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਟ੍ਰੈਫਿਕ ਅਤੇ ਲੌਜਿਸਟਿਕਲ ਯੋਜਨਾਵਾਂ ਬਣਾਈਆਂ ਗਈਆਂ ਹਨ, ਜਿਸ ਵਿਚ ਸਾਰੇ ਸਥਾਨਾਂ ਅਤੇ ਟੈਂਟ ਸਿਟੀਜ਼ ਲਈ 24x7 ਸ਼ਟਲ ਸੇਵਾਵਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸੰਗਤ ਦੀ ਸੁਚਾਰੂ ਆਵਾਜਾਈ ਅਤੇ ਜ਼ਮੀਨੀ ਪੱਧਰ ’ਤੇ ਮਜ਼ਬੂਤ ਪ੍ਰਬੰਧਨ ਲਈ ਰਣਨੀਤਕ ਤੌਰ ’ਤੇ ਸਮਾਰਟ ਬੈਰੀਕੇਡਿੰਗ ਪ੍ਰਣਾਲੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਸ਼ਰਧਾਲੂਆਂ ਲਈ ਨਿਰਵਿਘਨ ਟ੍ਰੈਫਿਕ ਪ੍ਰਬੰਧਨ ਅਤੇ ਘੱਟੋ-ਘੱਟ ਪ੍ਰੇਸ਼ਾਨੀ ਲਈ ਜ਼ਿਲਾ ਪੁਲਸ ਨੇ ਆਈ.ਆਈ.ਟੀ. ਰੋਪੜ ਨਾਲ ਸਾਂਝੇਦਾਰੀ ਤਹਿਤ ਸੰਗਤ ਦੇ ਮਾਰਗਦਰਸ਼ਨ ਅਤੇ ਕੁਸ਼ਲ ਟ੍ਰੈਫਿਕ ਪ੍ਰਬੰਧਨ ਲਈ ਪਾਰਕਿੰਗ ਜ਼ੋਨਾਂ ਦੀ ਰੀਅਲ-ਟਾਈਮ ਡਿਜੀਟਲ ਮੈਪਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੇਸ਼ ਭਰ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਅਤੇ ਢੁਕਵੀਂ ਵਿਵਸਥਾ ਨੂੰ ਬਣਾਈ ਰੱਖਣ ਲਈ ਐਡਵਾਂਸਡ ਸਰਵੇਲੈਂਸ ਗਰਿੱਡ, ਆਧੁਨਿਕ ਟ੍ਰੈਫਿਕ ਪ੍ਰਬੰਧਨ ਅਤੇ ਮਜ਼ਬੂਤ ਫੀਲਡ ਨਿਗਰਾਨ ਪ੍ਰਣਾਲੀ ਪੂਰੀ ਤਰ੍ਹਾਂ ਕਾਰਜਸ਼ੀਲ ਹਨ।


ਡੀ. ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸ਼ਰਧਾਲੂਆਂ ਲਈ ਇਕ ਸੁਚਾਰੂ, ਸੁਰੱਖਿਅਤ ਅਤੇ ਅਧਿਆਤਮਿਕ ਤੌਰ ’ਤੇ ਸੰਪੂਰਨ ਅਨੁਭਵ ਨੂੰ ਯਕੀਨੀ ਬਣਾਉਣ ਲਈ ਤਕਨਾਲੋਜੀ-ਆਧਾਰਤ ਸਹੂਲਤ ਪ੍ਰਣਾਲੀਆਂ, ਜਿਸ ਵਿਚ ਸਮਰਪਿਤ ਹੈਲਪ ਡੈਸਕ, ਜਨਤਕ ਸਹੂਲਤਾਂ ਅਤੇ ਰੀਅਲ-ਟਾਈਮ ਨਿਗਰਾਨੀ ਡੈਸ਼ਬੋਰਡ ਸ਼ਾਮਲ ਹਨ, ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਆਪਕ ਐਮਰਜੈਂਸੀ ਯੋਜਨਾਵਾਂ, ਜਿਸ ਵਿਚ ਸੰਗਤ ਦੀ ਆਵਾਜਾਈ, ਰਿਕਵਰੀ ਵੈਨਾਂ ਅਤੇ ਮੁਹੱਲਾ ਕਲੀਨਿਕ ਤੇ ਰੈਫਰਲ ਹਸਪਤਾਲ ਵਰਗੀਆਂ ਡਾਕਟਰੀ ਸੇਵਾਵਾਂ ਸ਼ਾਮਲ ਹਨ । 
 
 
 
 
PUNJAB LOK SMAACHAR
PUNJAB LOK SAMACHAR
LOK SMAACHAR
NEWS
 



ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।