⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਬਾਹਰ ਆਵੇਗਾ ਜਾਂ ਨਹੀਂ ਪੈਰੋਲ ਨੂੰ ਲੈ ਕੇ ਆਈ ਨਵੀਂ ਅਪਡੇਟ

 

ਚੰਡੀਗੜ੍ਹ  27 ਨਵੰਬਰ (ਪੰਜਾਬ ਲੋਕ ਸਮਾਚਾਰ ਬਿਓਰੋ) 

ਜੇਲ੍ਹ 'ਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅੰਮ੍ਰਿਤਪਾਲ ਇਸ ਵੇਲੇ ਐੱਨ. ਐੱਸ. ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹੈ। ਪੰਜਾਬ ਸਰਕਾਰ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਅੰਮ੍ਰਿਤਪਾਲ ਨੂੰ ਪੈਰੋਲ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਖ਼ਦਸ਼ਾ ਜਤਾਇਆ ਗਿਆ ਹੈ ਕਿ ਜੇਕਰ ਅੰਮ੍ਰਿਤਪਾਲ ਨੂੰ ਰਿਹਾਅ ਕੀਤਾ ਗਿਆ ਤਾਂ ਸੂਬੇ 'ਚ ਕਾਨੂੰਨ-ਵਿਵਸਥਾ ਦੀ ਸਮੱਸਿਆ ਖੜ੍ਹੀ ਹੋ ਸਕਦੀ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਨੇ 21 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਚ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੰਸਦ ਰੁੱਤ ਸੈਸ਼ਨ 'ਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਗਈ ਸੀ।ਇਸ ਪਟੀਸ਼ਨ 'ਤੇ ਸੁਣਵਾਈ ਦੌਰਾਨ ਅਦਾਲਤ ਨੇ ਸੂਬੇ ਦੇ ਗ੍ਰਹਿ ਸਕੱਤਰ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇਕ ਹਫ਼ਤੇ ਅੰਦਰ ਫ਼ੈਸਲਾ ਲੈਣ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਨੂੰ ਪੈਰੋਲ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। 

 

PUNJAB LOK SMAACHAAR
PUNJAB LOK SAMACHAR
LOK SAMACHAR

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।