ਚੰਡੀਗੜ੍ਹ, 1 ਦਸੰਬਰ (ਪੰਜਾਬ ਲੋਕ ਸਮਾਚਾਰ ਬਿਓਰੋ)
ਹਰਿਆਣਾ 'ਚ ਨਹੀਂ ਬਣੇਗੀ ਵੱਖਰੀ ਵਿਧਾਨ ਸਭਾ,ਕੇਂਦਰ ਨੇ ਇਸ ਦਾ ਪ੍ਰਸਤਾਵ ਰੱਦ ਕਰ ਦਿੱਤਾ ਹੈ। ਕੇਂਦਰ ਸਰਕਾਰ ਵਲੋਂ ਪ੍ਰਸਤਾਵ ਰੱਦ ਕਰਨ ’ਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਹਿਲਾਂ ਹੀ ਕਿਹਾ ਗਿਆ ਸੀ ਕਿ ਹਰਿਆਣਾ ਨੂੰ ਵੱਖਰੀ ਜ਼ਮੀਨ ਨਹੀਂ ਦਿੱਤੀ ਜਾਣੀ ਚਾਹੀਦੀ।ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦੇ ਪਿੰਡਾਂ ’ਤੇ ਬਣਿਆ ਹੈ।ਧਾਲੀਵਾਲ ਨੇ ਕਿਹਾ ਅਸੀਂ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ। ਇਹ ਤਾਂ ਹੀ ਸੰਭਵ ਹੋਇਆ ਹੈ ਕਿ ਅਸੀਂ ਇਸ ਦਾ ਵਿਰੋਧ ਕੀਤਾ ਸੀ। ਕੇਂਦਰ ਸਰਕਾਰ ਨੂੰ ਚੰਡੀਗੜ੍ਹ ਪ੍ਰਤੀ ਆਪਣੀ ਨੀਤੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਚੰਡੀਗੜ੍ਹ ਪੰਜਾਬ ਦਾ ਹੈ। ਆਮ ਆਦਮੀ ਪਾਰਟੀ ਨੇ ਇਸ ’ਤੇ ਸਖ਼ਤ ਸਟੈਂਡ ਲਿਆ ਸੀ ਅਤੇ ਅੱਜ ਪੰਜਾਬ ਅਤੇ ਪੰਜਾਬੀਆਂ ਦੀ ਜਿੱਤ ਹੋਈ ਹੈ।


0 Comments