⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਲੋਕਾਂ ਦਾ ਭਰੋਸਾ ਪਾਰਟੀਆਂ ਤੋਂ ਉੱਠਿਆ, ਅਜਾਦ ਉਮੀਦਵਾਰ ਬਣੇ ਪਹਿਲੀ ਪਸੰਦ : ਪ੍ਰੋ ਚੰਦੂਮਾਜਰਾ

ਸਨੌਰ 14 ਦਸੰਬਰ (ਖੇਤਰੀ ਪ੍ਰਤੀਨਿਧੀ)
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸੂਬੇ ਭਰ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਸਬੰਧੀ ਹਲਕਾ ਸਨੌਰ ਦੇ ਪਿੰਡਾਂ  ਦਾ ਦੌਰਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੌਜੂਦਾ ਚੋਣਾਂ ਵਿੱਚ ਲੋਕਾਂ ਦਾ ਭਰੋਸਾ ਰਵਾਇਤੀ ਪਾਰਟੀਆਂ ਤੋਂ ਉੱਠਦਾ ਜਾ ਰਿਹਾ ਹੈ, ਜਿਸ ਕਾਰਨ ਵੱਡੀ ਗਿਣਤੀ ਵਿੱਚ ਉਮੀਦਵਾਰ ਅਜਾਦ ਤੌਰ ’ਤੇ ਚੋਣ ਮੈਦਾਨ ਵਿੱਚ ਉਤਰੇ ਹਨ।
ਪ੍ਰੋ ਚੰਦੂਮਾਜਰਾ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਹੋਰ ਪਾਰਟੀਆਂ ਤੋਂ ਲੋਕ ਅਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਹੁਣ ਪਾਰਟੀਬਾਜ਼ੀ ਦੀ ਬਜਾਏ ਸਾਫ਼-ਸੁਥਰੇ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਉਮੀਦਵਾਰਾਂ ਨੂੰ ਤਰਜੀਹ ਦੇ ਰਹੇ ਹਨ। ਇਸੇ ਕਾਰਨ ਇਸ ਵਾਰ ਅਜਾਦ ਉਮੀਦਵਾਰਾਂ ਨੂੰ ਵੱਡੀ ਹਮਾਇਤ ਮਿਲ ਰਹੀ ਹੈ।
ਉਨ੍ਹਾਂ ਨੇ ਸੱਤਾਧਾਰੀ ਪਾਰਟੀ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਨਾਮਜ਼ਦਗੀ ਪੱਤਰ ਭਰਨ ਸਮੇਂ ਧੱਕੇਸ਼ਾਹੀ ਕੀਤੀ ਗਈ। ਪ੍ਰੋ ਚੰਦੂਮਾਜਰਾ ਦੇ ਮੁਤਾਬਕ ਲੋਕਤੰਤਰ ਵਿੱਚ ਹਰ ਵਿਅਕਤੀ ਨੂੰ ਚੋਣ ਲੜਨ ਦਾ ਪੂਰਾ ਅਧਿਕਾਰ ਹੈ, ਪਰ ਜਦੋਂ ਇਸ ਅਧਿਕਾਰ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਲੋਕਾਂ ਵਿੱਚ ਗੁੱਸਾ ਪੈਦਾ ਹੋਣਾ ਸੁਭਾਵਿਕ ਹੈ।
ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਦੀ ਇਸ ਤਰ੍ਹਾਂ ਦੀ ਕਾਰਗੁਜ਼ਾਰੀ ਕਾਰਨ ਲੋਕ ਉਸ ਤੋਂ ਪੂਰੀ ਤਰ੍ਹਾਂ ਅਕ ਚੁੱਕੇ ਹਨ। ਪ੍ਰੋ ਚੰਦੂਮਾਜਰਾ ਨੇ ਦਾਅਵਾ ਕੀਤਾ ਕਿ ਇਹ ਚੋਣਾਂ ਸੱਤਾਧਾਰੀ ਪਾਰਟੀ ਲਈ ਚੇਤਾਵਨੀ ਸਾਬਤ ਹੋਣਗੀਆਂ ਅਤੇ ਆਉਣ ਵਾਲੇ ਨਤੀਜੇ ਲੋਕਾਂ ਦੀ ਅਸਲ ਸੋਚ ਨੂੰ ਸਾਹਮਣੇ ਲਿਆਉਣਗੇ।
ਇਸ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਮੂਸਾ ਖਾਨ, ਜਸਪਿੰਦਰ ਸਿੰਘ ਮੋਨੂੰ ਰੰਧਾਵਾ ਸਮੇਤ ਹੋਰ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।



PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।