⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਡਾ ਨਵਜੋਤ ਕੌਰ ਸਿੱਧੂ ਵੱਲੋਂ ਪਾਰਟੀ ਪ੍ਰਧਾਨ ਖ਼ਿਲਾਫ਼ ਤਿੱਖਾ ਹਮਲਾ, ਸੀਐੱਮ ਦੀ ਚੁੱਪ ‘ਤੇ ਵੀ ਉਠੇ ਸਵਾਲ


ਚੰਡੀਗੜ੍ਹ 8 ਦਸੰਬਰ (ਪੰਜਾਬ ਲੋਕ ਸਮਾਚਾਰ ਬਿਓਰੋ)

ਪੰਜਾਬ ਦੀ ਰਾਜਨੀਤੀ ਵਿੱਚ ਅੱਜ ਉਸ ਵੇਲੇ ਹਲਚਲ ਮਚ ਗਈ ਜਦੋਂ ਡਾ. ਨਵਜੋਤ ਕੌਰ ਸਿੱਧੂ ਨੇ ਸੋਸ਼ਲ ਮੀਡੀਆ ਰਾਹੀਂ ਪਾਰਟੀ ਦੇ ਪ੍ਰਧਾਨ ਉੱਤੇ ਗੰਭੀਰ ਇਲਜ਼ਾਮ ਲਗਾਏ। ਸਿੱਧੂ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਉਹ “ਇੱਕ ਬੇਹਿਸ ਤੇ ਬੇਜਿੰਮੇਵਾਰ, ਨੈਤਿਕ ਤੌਰ ‘ਤੇ ਬੇਇਮਾਨ ਅਤੇ ਭ੍ਰਿਸ਼ਟ ਪ੍ਰਧਾਨ” ਦੇ ਨਾਲ ਖੜ੍ਹੇ ਨਹੀਂ ਹੋ ਸਕਦੇ।

ਡਾ ਨਵਜੋਤ ਕੌਰ ਸਿੱਧੂ ਨੇ ਦਾਅਵਾ ਕੀਤਾ ਕਿ ਪਾਰਟੀ ਦੇ ਇਸ ਪ੍ਰਧਾਨ ਦੀ ਗਲਤ ਕਾਰਗੁਜ਼ਾਰੀ ਕਾਰਨ ਬੇਸ਼ੁਮਾਰ ਕਾਮੀਆਂ ਅਤੇ ਕਰਮਚਾਰੀਆਂ ਨੂੰ ਨੁਕਸਾਨ ਝੱਲਣਾ ਪਿਆ ਹੈ। ਉਹਨਾਂ ਨੇ ਲਿਖਿਆ ਕਿ ਉਹ ਆਪਣੇ “ਭਰਾ ਤੇ ਭੈਣਾਂ ਦੇ ਹੱਕ ਵਿੱਚ ਖੜ੍ਹੇ ਹੋ ਕੇ” ਇਸ ਗੈਰ-ਜਿੰਮੇਵਾਰਾਨਾ ਵਰਤਾਰੇ ਦਾ ਵਿਰੋਧ ਕਰ ਰਹੇ ਹਨ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਇਸ ਪ੍ਰਧਾਨ ਨੂੰ ਕਦੇ ਵੀ ਕਬੂਲ ਨਹੀਂ ਕਰਨਗੇ ਅਤੇ ਹੈਰਾਨਗੀ ਜਤਾਈ ਕਿ ਮੁੱਖ ਮੰਤਰੀ ਉਸਦੀ “ਸ਼ੀਲਡਿੰਗ” ਕਿਉਂ ਕਰ ਰਹੇ ਹਨ।

ਇਹ ਬਿਆਨ ਸਾਹਮਣੇ ਆਉਣ ਤੋਂ ਬਾਅਦ ਪਾਰਟੀ ਅੰਦਰ ਖਲਬਲੀ ਮਚੀ ਹੋਈ ਹੈ। ਮੀਡੀਆ ਵਿੱਚ ਵੀ ਇਹ ਚਰਚਾ ਛਿੜ ਗਈ ਹੈ ਕਿ ਕੀ ਪੰਜਾਬ ਯੂਨਿਟ ਵਿੱਚ ਇੱਕ ਵਾਰ ਫਿਰ ਵੱਡੀ ਦਰਾਰ ਉਭਰ ਰਹੀ ਹੈ? ਇਸ ਟਿੱਪਣੀ ਤੋਂ ਬਾਅਦ ਸਿਆਸੀ ਗਰਮਾਹਟ ਹੋਰ ਵਧਣ ਦੀ ਸੰਭਾਵਨਾ ਬਣ ਗਈ ਹੈ।

ਪਾਰਟੀ ਵੱਲੋਂ ਇਸ ਬਾਰੇ ਹਾਲੇ ਤੱਕ ਕੋਈ ਅਧਿਕਾਰਿਕ ਪ੍ਰਤੀਕਿਰਿਆ ਨਹੀਂ ਦਿੱਤੀ ਗਈ।



PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।