⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਕੱਲ੍ਹ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਧੁੰਦ ਦਾ ਅਲਰਟ ਕੀਤਾ ਜਾਰੀ

 

ਚੰਡੀਗੜ੍ਹ, 19 ਦਸੰਬਰ ( ਪੰਜਾਬ ਲੋਕ ਸਮਾਚਾਰ ਬਿਊਰੋ )

ਸੰਘਣੀ ਧੁੰਦ ਨੇ ਪੰਜਾਬ ਅਤੇ ਚੰਡੀਗੜ੍ਹ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਧੁੰਦ ਸਵੇਰੇ ਅਤੇ ਸ਼ਾਮ ਨੂੰ ਠੰਢ ਵਿਚ ਕਾਫ਼ੀ ਵਾਧਾ ਕਰ ਰਹੀ ਹੈ। ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ 20 ਤੋਂ 22 ਦਸੰਬਰ ਦੇ ਵਿਚਕਾਰ ਕੁਝ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।ਇਸ ਦੌਰਾਨ ਘੱਟੋ-ਘੱਟ ਤਾਪਮਾਨ ਵਿਚ 0.3 ਡਿਗਰੀ ਸੈਲਸੀਅਸ ਥੋੜ੍ਹਾ ਵਾਧਾ ਹੋਇਆ ਹੈ। ਨਵਾਂਸ਼ਹਿਰ ਸੂਬੇ ਦਾ ਸਭ ਤੋਂ ਠੰਢਾ ਰਿਹਾ, ਜਿਥੇ ਘੱਟੋ-ਘੱਟ ਤਾਪਮਾਨ 6.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਵਿਚ ਸਭ ਤੋਂ ਵੱਧ ਧੁੰਦ ਪਈ।ਚੰਡੀਗੜ੍ਹ ਹਵਾਈ ਅੱਡੇ ਤੋਂ ਜਾਣ ਅਤੇ ਆਉਣ ਵਾਲੀਆਂ ਪੰਜ ਉਡਾਣਾਂ ਹੁਣ ਤੱਕ ਪ੍ਰਭਾਵਿਤ ਹੋਈਆਂ ਹਨ। ਮੌਸਮ ਵਿਭਾਗ ਅਨੁਸਾਰ ਹਵਾ ਦੀ ਗਤੀ ਥੋੜ੍ਹੀ ਵਧੀ ਹੈ, ਜਿਸ ਕਾਰਨ ਪ੍ਰਦੂਸ਼ਣ ਅਤੇ ਧੁੰਦ ਵਿਚ ਥੋੜ੍ਹੀ ਕਮੀ ਆਈ ਹੈ।ਅੱਜ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਬਰਨਾਲਾ, ਸੰਗਰੂਰ, ਪਟਿਆਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਰੂਪਨਗਰ, ਨਵਾਂਸ਼ਹਿਰ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਅਤੇ ਮਾਨਸਾ ਜ਼ਿਲ੍ਹਿਆਂ ਵਿਚ ਵੱਖ-ਵੱਖ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 

 
 
PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।