⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਖਾਲਿਦਾ ਜ਼ੀਆ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ

 

ਢਾਕਾ, 31 ਦਸੰਬਰ  ( ਪੰਜਾਬ ਲੋਕ ਸਮਾਚਾਰ ਬਿਊਰੋ  )

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਅਤੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐਨਪੀ) ਦੀ ਨੇਤਾ ਖਾਲਿਦਾ ਜ਼ੀਆ ਦਾ ਅੰਤਿਮ ਸੰਸਕਾਰ ਅੱਜ ਢਾਕਾ ਵਿਚ ਹੋਵੇਗਾ। ਖਾਲਿਦਾ ਨੂੰ ਸੰਸਦ ਕੰਪਲੈਕਸ ਵਿਚ ਉਨ੍ਹਾਂ ਦੇ ਪਤੀ ਅਤੇ ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਜ਼ਿਆਉਰ ਰਹਿਮਾਨ ਦੀ ਕਬਰ ਦੇ ਨੇੜੇ ਦਫ਼ਨਾਇਆ ਜਾਵੇਗਾ।ਉਨ੍ਹਾਂ ਦਾ ਮੰਗਲਵਾਰ ਸਵੇਰੇ 80 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਹ ਪਿਛਲੇ 20 ਦਿਨਾਂ ਤੋਂ ਵੈਂਟੀਲੇਟਰ 'ਤੇ ਸਨ। ਬੰਗਲਾਦੇਸ਼ ਸਰਕਾਰ ਨੇ ਖਾਲਿਦਾ ਜ਼ੀਆ ਦੀ ਮੌਤ ਤੋਂ ਬਾਅਦ ਤਿੰਨ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਸਰਕਾਰੀ ਇਮਾਰਤਾਂ 'ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਸਾਰੇ ਅਧਿਕਾਰਤ ਸਮਾਗਮ ਮੁਲਤਵੀ ਕਰ ਦਿੱਤੇ ਜਾਣਗੇ। ਵੱਡੀ ਗਿਣਤੀ ਵਿਚ ਰਾਜਨੀਤਕ ਨੇਤਾ, ਸਮਰਥਕ ਅਤੇ ਜਨਤਾ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਦੀ ਉਮੀਦ ਹੈ।ਭਾਰਤ ਲਈ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣਗੇ। ਉਹ ਭਾਰਤ ਸਰਕਾਰ ਦੀ ਨੁਮਾਇੰਦਗੀ ਕਰਦੇ ਹੋਏ ਢਾਕਾ ਪਹੁੰਚਣਗੇ ਅਤੇ ਖਾਲਿਦਾ ਜ਼ੀਆ ਨੂੰ ਸ਼ਰਧਾਂਜਲੀ ਦੇਣਗੇ।

 
PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।