⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਮਾਤਾ ਗੁਜਰੀ ਸਕੂਲ ਦੇਵੀਗੜ੍ਹ ਵਿਖੇ ਸਾਲਾਨਾ ਸਪੋਰਟਸ ਮੀਟ ਸੁਰੂ

ਦੇਵੀਗੜ੍ਹ 9 ਦਸੰਬਰ ( ਰਾਜਿੰਦਰ ਸਿੰਘ ਥਿੰਦ )

ਇਲਾਕੇ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਵਿਖੇ ਸਲਾਨਾ ਸਪੋਰਟਸ ਮੀਟ ਅੱਜ, 9 ਦਸੰਬਰ ਨੂੰ ਸ਼ੁਰੂ ਹੋ ਗਈ ਹੈ। ਸਕੂਲ ਦੇ ਖੇਡ ਮੈਦਾਨ ਵਿਚ ਇਹ ਖੇਡ ਸਮਾਗਮ ਸਵੇਰੇ 9:30 ਵਜੇ ਸ਼ੁਰੂ ਹੋਇਆ ਜੋ ਕਿ 11 ਦਸੰਬਰ ਤੱਕ ਖੇਡਾਂ ਕਰਵਾਈਆਂ ਜਾਣਗੀਆਂ। ਇਸ ਮਹੱਤਵਪੂਰਨ ਸਮਾਗਮ ਲਈ ਸਕੂਲ ਪ੍ਰਬੰਧਕੀ ਕਮੇਟੀ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਲਾਨਾ ਸਪੋਰਟਸ ਮੀਟ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਤੇ ਉਨ੍ਹਾਂ ਵਿਚ ਖੇਡ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ, ਖੇਡਾਂ ਵਿਦਿਆਰਥੀਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ। ਸਾਡਾ ਮਕਸਦ ਹੈ ਕਿ ਸਾਡੇ ਵਿਦਿਆਰਥੀ ਹਰ ਖੇਤਰ ਵਿਚ ਅੱਗੇ ਰਹਿਣ। ਭੁਪਿੰਦਰ ਸਿੰਘ ਨੇ ਅੱਗੇ ਕਿਹਾ, ਕੱਲ੍ਹ ਦੇ ਸਮਾਗਮ ਵਿਚ ਵੱਖ-ਵੱਖ ਉਮਰ ਵਰਗਾਂ ਦੇ ਵਿਦਿਆਰਥੀ ਦੌੜਾਂ, ਲੰਬੀ ਛਾਲ, ਉੱਚੀ ਛਾਲ, ਗੋਲਾ ਸੁੱਟਣ ਤੇ ਹੋਰ ਰਵਾਇਤੀ ਖੇਡਾਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਜਾਵੇਗਾ। ਅਸੀਂ ਸਾਰੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦਬਾਅ ਦੇ ਖੇਡ ਭਾਵਨਾ ਨਾਲ ਇਸ ਮੀਟ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਾਡੇ ਖਿਡਾਰੀ ਬਹੁਤ ਹੀ ਉਤਸ਼ਾਹ ਨਾਲ ਇਸ ਮੀਟ ਨੂੰ ਸਫਲ ਬਣਾਉਣਗੇ। ਇਸ ਮੌਕੇ ਪ੍ਰਧਾਨ ਰਵਿੰਦਰ ਕੌਰ, ਪ੍ਰਿੰਸੀਪਲ ਮਮਤਾ ਮੱਕੜ ਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਆਦਿ ਹਾਜ਼ਰ ਸਨ।
 
 
PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 
ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।