⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਨਵੰਬਰ ਮਹੀਨੇ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਨਾ ਆਉਣ ਕਾਰਨ ਲਾਭਪਾਤਰੀਆਂ ਵਿਚ ਨਾਰਾਜਗੀ


ਪਟਿਆਲਾ 1 ਦਸੰਬਰ (ਮਨਪ੍ਰੀਤ ਕੌਰ)

ਜ਼ਿਲ੍ਹਾ ਪਟਿਆਲਾ ਵਿੱਚ ਨਵੰਬਰ ਮਹੀਨੇ ਦੀਆਂ ਬੁਢਾਪਾ ਪੈਨਸ਼ਾਂ, ਵਿਧਵਾ ਪੈਨਸ਼ਾਂ ਅਤੇ ਅਪੰਗਤਾ ਪੈਨਸ਼ਾਂ ਨਾਂ ਆਉਣ ਦਾ ਮਾਮਲਾ ਸਾਮਣੇ ਆਇਆ ਹੈ, ਜਿਸ ਕਾਰਨ ਹਜ਼ਾਰਾਂ ਲਾਭਪਾਤਰੀਆਂ ਵਿੱਚ ਚਿੰਤਾ ਅਤੇ ਨਾਰਾਜ਼ਗੀ ਦਾ ਮਾਹੌਲ ਬਣਿਆ ਹੋਇਆ ਹੈ। ਬੁੱਢੇ ਮਾਪਿਆਂ ਤੋਂ ਲੈ ਕੇ ਵਿਧਵਾ ਮਹਿਲਾਵਾਂ ਅਤੇ ਅਪਾਹਜ ਵਿਅਕਤੀਆਂ ਤੱਕ, ਸਾਰੇ ਹੀ ਮਹੀਨਾਵਾਰ ਮਿਲਣ ਵਾਲੀ ਇਹ ਮੈਡੀਕਲ ਅਤੇ ਘਰੇਲੂ ਖ਼ਰਚਾਂ ਲਈ ਮੁੱਖ ਆਮਦਨੀ ਉੱਤੇ ਨਿਰਭਰ ਰਹਿੰਦੇ ਹਨ।

ਜਦੋਂ ਇਸ ਮਾਮਲੇ ਬਾਰੇ ਜਾਣਕਾਰੀ ਇਕੱਤਰ ਕੀਤੀ ਗਈ ਤਾਂ ਪਤਾ ਲੱਗਾ ਕਿ ਸਿਰਫ ਪਟਿਆਲਾ ਹੀ ਨਹੀਂ, ਪੰਜਾਬ ਦੇ ਕਈ ਹੋਰ ਜ਼ਿਲ੍ਹਿਆਂ ਵਿੱਚ ਵੀ ਨਵੰਬਰ ਮਹੀਨੇ ਵਿੱਚ ਪੈਨਸ਼ਨਾਂ ਜਾਰੀ ਨਹੀਂ ਕੀਤੀਆਂ ਗਈਆਂ। ਸਰਕਾਰੀ ਸਰੋਤਾਂ ਅਨੁਸਾਰ, ਤਕਨੀਕੀ ਕਾਰਨਾਂ ਅਤੇ ਬਜਟ ਜਾਰੀ ਹੋਣ ਵਿੱਚ ਹੋਈ ਦੇਰ ਨੂੰ ਇਸ ਰੁਕਾਵਟ ਦਾ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ। ਹਾਲਾਂਕਿ ਅਧਿਕਾਰੀਆਂ ਵਲੋਂ ਇਸ ਬਾਰੇ ਕੋਈ ਸਪੱਸ਼ਟ ਸਰਕਾਰੀ ਪ੍ਰੈਸ ਨੋਟ ਜਾਰੀ ਨਹੀਂ ਕੀਤਾ ਗਿਆ।

ਲਾਭਪਾਤਰੀਆਂ ਨੇ ਦੱਸਿਆ ਕਿ ਨਵੰਬਰ ਦੀ ਪੈਨਸ਼ਨ ਨਾ ਮਿਲਣ ਨਾਲ ਉਹਨਾਂ ਦੇ ਰੋਜ਼ਾਨਾ ਦੇ ਖ਼ਰਚੇ, ਦਵਾਈਆਂ ਦੀ ਖਰੀਦ ਅਤੇ ਹੋਰ ਜਰੂਰੀ ਲੋੜਾਂ ਪੂਰੀਆਂ ਕਰਨ ਵਿਚ ਮੁਸ਼ਕਲ ਆ ਰਹੀ ਹੈ। ਕਈਆਂ ਨੇ ਕਿਹਾ ਕਿ ਉਹ ਸਿਰਫ ਸਰਕਾਰੀ ਪੈਨਸ਼ਨ ਉੱਤੇ ਹੀ ਨਿਰਭਰ ਰਹਿੰਦੇ ਹਨ ਅਤੇ ਇੱਕ ਮਹੀਨੇ ਦੀ ਇਹ ਦੇਰੀ ਵੀ ਉਨ੍ਹਾਂ ਦੀ ਜ਼ਿੰਦਗੀ ਵਿਚ ਵੱਡੀ ਕਠਿਨਾਈ ਪੈਦਾ ਕਰ ਦਿੰਦੀ ਹੈ।

ਸੋਸ਼ਲ ਸੁਰੱਖਿਆ ਵਿਭਾਗ ਦੇ ਕੁਝ ਜ਼ਿਲ੍ਹਾ ਅਧਿਕਾਰੀਆਂ ਨੇ ਇਹ ਭਰੋਸਾ ਦਵਾਇਆ ਹੈ ਕਿ ਬਕਾਇਆ ਪੈਨਸ਼ਨਾਂ ਜਲਦੀ ਜਾਰੀ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਸਾਰਾ ਡਾਟਾ ਤਸਦੀਕ ਹੋਣ ਤੋਂ ਬਾਅਦ ਫੰਡ ਜਾਰੀ ਕਰਨ ਦੀ ਕਾਰਵਾਈ ਚੱਲ ਰਹੀ ਹੈ। ਪਰ ਲਾਭਪਾਤਰੀਆਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਸਮੇਂ ਅਨੁਸਾਰ ਬਣਾਉਣ ਦੀ ਲੋੜ ਹੈ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ, ਲੋਕਾਂ ਵਲੋਂ ਸਰਕਾਰ ਨੂੰ ਬੇਨਤੀ ਕੀਤੀ ਜਾ ਰਹੀ ਹੈ ਕਿ ਪੈਨਸ਼ਨਾਂ ਦੇ ਜੋੜੇ ਫੰਡ ਤੁਰੰਤ ਜਾਰੀ ਕਰਕੇ ਲੱਖਾਂ ਲਾਭਪਾਤਰੀਆਂ ਨੂੰ ਰਾਹਤ ਦਿੱਤੀ ਜਾਵੇ।




PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ




ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।