ਸਨੌਰ 13 ਦਸੰਬਰ (ਸੁਖਦੇਵ ਸਿੰਘ ਵਿਰਕ)
ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਪਟਿਆਲਾ ਤੋਂ ਪੰਜਾਬ ਚੇਅਰਮੈਨ (ਐਨਆਰਆਈ ਵਿੰਗ) ਗੁਰਪ੍ਰੀਤ ਸਿੰਘ ਸਨੌਰ ਅਤੇ ਜ਼ਿਲ੍ਹਾ ਪ੍ਰਧਾਨ ਪਟਿਆਲਾ ਹਰਜਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਮੌਕੇ ‘ਤੇ ਭੁਪਿੰਦਰ ਸਿੰਘ ਨੂੰ ਪਟਿਆਲਾ ਚੇਅਰਮੈਨ ਨਿਯੁਕਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸੇ ਤਰ੍ਹਾਂ ਸਨਦੀਪ ਸਿੰਘ ਕੈਥਲ ਨੂੰ ਹਰਿਆਣਾ ਸਟੇਟ ਚੇਅਰਮੈਨ ਅਤੇ ਪਵਨ ਕੁਮਾਰ ਨੂੰ ਬਲਾਕ ਪ੍ਰਧਾਨ ਸਨੌਰ ਨਿਯੁਕਤ ਕੀਤਾ ਗਿਆ। ਕੌਮੀ ਮੀਡੀਆ ਇੰਚਾਰਜ ਸੋਨੂ ਠਾਕੁਰ ਵੀ ਇਸ ਮੀਟਿੰਗ ਵਿੱਚ ਹਾਜ਼ਰ ਰਹੇ। ਨਵੇਂ ਅਹੁਦੇਦਾਰਾਂ ਨੂੰ ਸੰਸਥਾ ਦਾ ਸੰਵਿਧਾਨ ਅਤੇ ਕੰਮਕਾਜ ਬਾਰੇ ਜਾਣਕਾਰੀ ਦਿੰਦਿਆਂ ਕੌਮੀ ਪ੍ਰਧਾਨ ਆਜ਼ਾਦ ਨੇ ਕਿਹਾ ਕਿ ਸੰਸਥਾ ਰਿਸ਼ਵਤਖੋਰੀ, ਭ੍ਰਿਸ਼ਟਾਚਾਰ, ਬਾਲ ਮਜ਼ਦੂਰੀ, ਭ੍ਰੂਣ ਹੱਤਿਆ, ਬੇਰੁਜ਼ਗਾਰੀ, ਔਰਤਾਂ ਤੇ ਹੋ ਰਹੇ ਅੱਤਿਆਚਾਰ ਅਤੇ ਨਸ਼ਿਆਂ ਵਰਗੀਆਂ ਸਮੱਸਿਆਵਾਂ ਦੇ ਖ਼ਿਲਾਫ਼ ਲੜਾਈ ਲੜ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਹਿਲਾ ਵਿੰਗ ਦਾ ਵੀ ਵੱਡੇ ਪੱਧਰ ‘ਤੇ ਵਿਸਥਾਰ ਕੀਤਾ ਜਾਵੇਗਾ, ਤਾਂ ਜੋ ਹਿਊਮਨ ਰਾਈਟਸ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲ ਸਕੇ।
ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...


0 Comments