⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਸਨੌਰ ਅਧੀਨ ਜੋੜਿਆਂ ਸੜਕ ‘ਤੇ ਨਿੱਜੀ ਫੈਕਟਰੀ ਦਾ ਗੰਦਾ ਪਾਣੀ ਬਣਿਆ ਲੋਕਾਂ ਲਈ ਮੁਸੀਬਤ


ਸਨੌਰ 30 ਦਸੰਬਰ (ਸੁਖਦੇਵ ਵਿਰਕ) - ਸਨੌਰ ਅਧੀਨ ਜੋੜਿਆਂ ਸੜਕ ਰੋਡ ‘ਤੇ ਸਥਿਤ ਇੱਕ ਨਿੱਜੀ ਫੈਕਟਰੀ ਵੱਲੋਂ ਨਿਕਲ ਰਿਹਾ ਗੰਦਾ ਪਾਣੀ ਇਲਾਕੇ ਦੇ ਲੋਕਾਂ ਲਈ ਗੰਭੀਰ ਸਮੱਸਿਆ ਬਣਦਾ ਜਾ ਰਿਹਾ ਹੈ। ਫੈਕਟਰੀ ਤੋਂ ਨਿਕਲਣ ਵਾਲਾ ਇਹ ਗੰਦਾ ਪਾਣੀ ਸਿੱਧਾ ਸੜਕ ਉੱਤੇ ਆ ਰਿਹਾ ਹੈ, ਜਿਸ ਕਾਰਨ ਆਵਾਜਾਈ ਵਿੱਚ ਰੁਕਾਵਟ ਪੈਦਾ ਹੋ ਰਹੀ ਹੈ ਅਤੇ ਹਾਦਸਿਆਂ ਦਾ ਖਤਰਾ ਵੀ ਵਧ ਗਿਆ ਹੈ। ਖ਼ਾਸ ਕਰਕੇ ਦੋਪਹੀਆ ਵਾਹਨਾਂ ਅਤੇ ਪੈਦਲ ਚੱਲਣ ਵਾਲਿਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸਣਯੋਗ ਹੈ ਕਿ ਫੈਕਟਰੀ ਦੇ ਬਿਲਕੁਲ ਸਾਮ੍ਹਣੇ ਇਕ ਖਾਲੀ ਪਲਾਟ ਵਿੱਚ ਇਹ ਗੰਦਾ ਪਾਣੀ ਲੰਮੇ ਸਮੇਂ ਤੋਂ ਇਕੱਠਾ ਹੋ ਰਿਹਾ ਹੈ। ਇਸ ਕਾਰਨ ਇਲਾਕੇ ਵਿੱਚ ਬਦਬੂ ਫੈਲ ਰਹੀ ਹੈ ਅਤੇ ਮੱਛਰਾਂ ਤੇ ਹੋਰ ਬਿਮਾਰੀਆਂ ਫੈਲਾਉਣ ਵਾਲੇ ਕੀੜਿਆਂ ਦੀ ਭਰਮਾਰ ਹੋ ਗਈ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਗਰਮੀ ਦੇ ਮੌਸਮ ਵਿੱਚ ਹਾਲਾਤ ਹੋਰ ਵੀ ਖ਼ਰਾਬ ਹੋ ਜਾਂਦੇ ਹਨ ਅਤੇ ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ‘ਤੇ ਮਾੜਾ ਅਸਰ ਪੈ ਰਿਹਾ ਹੈ।

ਇਸ ਸਬੰਧੀ ਲੋਕਾਂ ਵੱਲੋਂ ਕਈ ਵਾਰ ਫੈਕਟਰੀ ਮਾਲਕ ਨੂੰ ਜਾਣੂ ਕਰਵਾਇਆ ਗਿਆ, ਪਰ ਅਜੇ ਤੱਕ ਕੋਈ ਢੁੱਕਵਾਂ ਹੱਲ ਨਹੀਂ ਕੱਢਿਆ ਗਿਆ। ਇੱਥੋਂ ਤੱਕ ਕਿ ਸਬੰਧਿਤ ਵਿਭਾਗਾਂ ਵੱਲੋਂ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਲੋਕਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਇਲਾਕੇ ਦੇ ਵਸਨੀਕਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਇਹ ਸਮੱਸਿਆ ਦਿਨੋਂ-ਦਿਨ ਗੰਭੀਰ ਰੂਪ ਧਾਰਨ ਕਰ ਰਹੀ ਹੈ। ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਫੈਕਟਰੀ ਵੱਲੋਂ ਨਿਕਾਸੀ ਪ੍ਰਣਾਲੀ ਨੂੰ ਤੁਰੰਤ ਠੀਕ ਕਰਵਾਇਆ ਜਾਵੇ ਅਤੇ ਖਾਲੀ ਪਲਾਟ ਵਿੱਚ ਇਕੱਠੇ ਹੋ ਰਹੇ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ। ਨਾਲ ਹੀ ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਜਲਦੀ ਕੋਈ ਕਾਰਵਾਈ ਨਾ ਹੋਈ ਤਾਂ ਉਹ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੇ।



PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 



ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।