⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਨੇ ਰਚਿਆ ਇਤਿਹਾਸ — ਮੀਤ ਪ੍ਰਧਾਨ ਭੁਪਿੰਦਰ ਸਿੰਘ

 

ਪਟਿਆਲਾ 3 ਦਸੰਬਰ (ਰਾਜਿੰਦਰ ਸਿੰਘ ਥਿੰਦ)

  ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਜੋ ਕਿ ਪੰਜਾਬ ਦੇ ਸਾਰੇ ਸਕੂਲਾਂ ਦੀ ਨੁਮਾਇੰਦਗੀ ਕਰਦੀ ਹੈ, ਵੱਲੋਂ ਹਰ ਸਾਲ ਦੀ ਤਰਾਂ ਫੈਪ ਨੈਸ਼ਨਲ ਐਵਾਰਡ ਕਰਵਾਏ ਗਏ। ਜਾਣਕਾਰੀ ਦਿੰਦੇ ਹੋਏ ਫੈਡਰੇਸ਼ਨ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਵਾਰ ਫੈਪ ਨੈਸ਼ਨਲ ਐਵਾਰਡ - 2025 ਵਿੱਚ ਦੇਸ਼ ਦੇ 18 ਰਾਜਾਂ ਨੇ ਹਿੱਸਾ ਲਿਆ। ਉਹਨਾਂ ਦੱਸਿਆ ਕਿ ਇਸ ਐਵਾਰਡ ਫੰਕਸ਼ਨ ਵਿੱਚ ਅਕੈਡਮਿਕ ਅਤੇ ਸਪੋਰਟਸ ਖੇਤਰ ਵਿੱਚ ਮੋਢੀ ਰਹਿਣ ਵਾਲੇ ਵਿਦਿਆਰਥੀਆਂ ਅਤੇ ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਫੰਕਸ਼ਨ ਵਿੱਚ ਹਰਿਆਣਾ ਦੇ ਮਾਣਯੋਗ ਗਵਰਨਰ ਸ਼੍ਰੀ ਆਸ਼ਿਮ ਕੁਮਾਰ ਘੋਸ਼, ਸੀ.ਆਈ.ਐਸ.ਸੀ.ਈ. ਬੋਰਡ ਦੇ ਚੇਅਰਮੈਨ ਡਾ. ਜੀ. ਇਮੈਨੂਅਲ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਡਾ. ਜਗਜੀਤ ਸਿੰਘ ਧੂਰੀ ਦੀ ਯੋਗ ਅਗਵਾਈ ਹੇਠ ਇਹ ਐਵਾਰਡ ਫੰਕਸ਼ਨ ਚੰਡੀਗੜ ਤੋਂ ਇਲਾਵਾ ਕੇਰਲਾ, ਕਰਨਾਟਕਾ, ਤਾਮਿਲਨਾਡੂ ਅਤੇ ਜੰਮੂ ਕਸ਼ਮੀਰ ਵਿੱਚ ਵੀ ਸਫਲਤਾ ਪੂਰਵਕ ਹੋ ਚੁੱਕੇ ਹਨ। ਸ. ਸਤਨਾਮ ਸਿੰਘ ਸੰਧੂ, ਮੈਂਬਰ ਰਾਜ ਸਭਾ ਅਤੇ ਚਾਂਸਲਰ ਚੰਡੀਗੜ ਯੂਨੀਵਰਸਿਟੀ ਦਾ ਕਹਿਣਾ ਹੈ ਕਿ ਸੈਲਫ ਫਾਇਨਾਂਸਡ ਸੰਸਥਾਵਾਂ ਦਾ ਸਿੱਖਿਆ ਦੇਣ ਵਿੱਚ ਸਰਕਾਰ ਦੇ ਬਰਾਬਰ ਦਾ ਯੋਗਦਾਨ ਹੈ। ਇਸ ਲਈ ਇਹਨਾਂ ਸੰਸਥਾਵਾਂ ਦੇ ਪ੍ਰਿੰਸੀਪਲ ਅਤੇ ਅਧਿਆਪਕ ਵੀ ਸਨਮਾਨ ਦੇ ਹੱਕਦਾਰ ਹਨ। ਫੈਪ ਐਵਾਰਡ ਦੇ ਨਾਲ—ਨਾਲ ਡਾ. ਧੂਰੀ ਦੀ ਅਗਵਾਈ ਹੇਠ ਆਪਣਾ ਪੰਜਾਬ ਫਾਊਂਡੇਸ਼ਨ ਸਿਹਤ, ਸਿੱਖਿਆ ਅਤੇ ਵਾਤਾਵਰਨ ਦੇ ਖੇਤਰਾਂ ਵਿੱਚ ਵੀ ਆਪਣਾ ਯੋਗਦਾਨ ਪਾਉਂਦੀ ਹੈ। 28 ਨਵੰਬਰ ਨੂੰ ਮਾਣਯੋਗ ਗਵਰਨਰ ਹਰਿਆਣਾ ਸ਼੍ਰੀ ਆਸ਼ਿਮ ਕੁਮਾਰ ਘੋਸ਼ ਜੀ ਦੀ ਮੌਜੂਦਗੀ ਵਿੱਚ ਫੈਡਰੇਸ਼ਨ ਵੱਲੋਂ ਇੱਕ ਵਿਸ਼ਵ ਰਿਕਾਰਡ ਸਥਾਪਿਤ ਕੀਤਾ ਗਿਆ। ਫੈਡਰੇਸ਼ਨ ਵਿਸ਼ਵ ਦੀ ਇੱਕ ਅਜਿਹੀ ਪਹਿਲੀ ਸੰਸਥਾ ਬਣ ਚੁੱਕੀ ਹੈ ਜਿਸ ਨੇ ਪੰਜ ਸਾਲਾਂ ਵਿੱਚ 11001 ਸਿੱਖਿਆ ਜਗਤ ਨਾਲ ਜੁੜੀਆ ਸਖਸ਼ੀਅਤਾਂ ਨੂੰ ਪ੍ਰਾਪਤੀਆਂ ਦੇ ਆਧਾਰ ਤੇ ਸਨਮਾਨਿਤ ਕੀਤਾ ਹੈ। ਇਸ ਮੌਕੇ ਨੋਬਲ ਵਰਲਡ ਰਿਕਾਰਡ (ਯੂ.ਐਸ.ਏ.) ਦੇ ਮਾਣਯੋਗ ਸੀ.ਈ.ਓ. ਡਾ. ਅਰਾਵਿੰਦ ਲਕਸ਼ਮੀ ਨਾਰਾਇਣਨ ਨੇ ਮਾਣਯੋਗ ਗਵਰਨਰ ਸਾਹਿਬ ਦੀ ਮੌਜੂਦਗੀ ਵਿੱਚ ਇਹ ਵਿਸ਼ਵ ਰਿਕਾਰਡ ਬਣਨ ਦਾ ਐਲਾਨ ਕੀਤਾ। ਇਸ ਮੌਕੇ ਪਹੁੰਚੇ ਮੁੱਖ ਮਹਿਮਾਨਾਂ ਅਤੇ ਵਿਸ਼ੇਸ਼ ਮਹਿਮਾਨਾਂ ਨੇ ਫੈਡਰੇਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
 
 
PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

 

 
ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।