⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਸਾਬਕਾ IG ਠੱਗੀ ਨਾਲ ਜੁੜੇ 2 ਸ਼ੱਕੀਆਂ ਦੀ ਪਛਾਣ

 

ਪਟਿਆਲਾ 25 ਦਸੰਬਰ ( ਪੰਜਾਬ ਲੋਕ ਸਮਾਚਾਰ ਬਿਊਰੋ ) 

ਪੰਜਾਬ ਦੇ ਸਾਬਕਾ IG ਅਮਰ ਸਿੰਘ ਚਾਹਲ ਤੋਂ 8 ਕਰੋੜ ਰੁਪਏ ਦੀ ਸਾਈਬਰ ਠੱਗੀ ਦੇ ਮਾਮਲੇ ਵਿਚ ਪੁਲਿਸ ਨੇ 2 ਮੁਲਜ਼ਮਾਂ ਦੀ ਪਛਾਣ ਕੀਤੀ ਹੈ। ਇਕ ਮੁਲਜ਼ਮ ਪਟਿਆਲਾ ਤੇ ਦੂਜਾ ਮੁੰਬਈ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਚਹਿਲ ਦੇ ਮੋਬਾਈਲ ਤੋਂ ਮਿਲੇ ਸਬੂਤਾਂ ਦੇ ਆਧਾਰ ‘ਤੇ ਵ੍ਹਟਸਐਪ ਗਰੁੱਪ ਨਾਲ ਜੁੜੇ ਲੋਕਾਂ ਤੋਂ ਪੁੱਛਗਿਛ ਕੀਤੀ ਹੈ ਜਿਸ ਵਿਚ ਕਈ IPS ਤੇ ਸੀਨੀਅਰ ਰਿਟਾਇਰਡ ਅਧਿਕਾਰੀ ਸ਼ਾਮਲ ਹਨ। ਸਾਈਬਰ ਕ੍ਰਾਈਮ ਡੀਬੀਐੱਸ ਗਰੁੱਪ ਦੇ ਸੀਈਓ ਰਜਤ ਵਰਮਾ ਦੀ ਤਲਾਸ਼ ਵਿਚ ਲੱਗੀ ਹੈ। ਇਸ ਮਾਮਲੇ ਵਿਚ ਚਹਿਲ ਦੀ ਪਤਨੀ ਜਸਵਿੰਦਰ ਕੌਰ ਦੇ ਬਿਆਨ ‘ਤੇ FIR ਦਰਜ ਕੀਤੀ ਗਈ ਹੈ, ਠੱਗੀ ਤੋਂ ਪ੍ਰੇਸ਼ਾਨ ਹੋ ਕੇ ਸੋਮਵਾਰ ਨੂੰ ਖੁਦ ਨੂੰ ਗੋਲੀ ਮਾਰਨ ਵਾਲੇ ਅਮਰ ਸਿੰਘ ਚਹਿਲ ਦੀ ਹਾਲਤ ਹੁਣ ਸਥਿਰ ਹੈ। ਡਾਕਟਰਾਂ ਮੁਤਾਬਕ ਗੰਭੀਰ ਸੱਟ ਦੇ ਬਾਵਜੂਦ ਲੰਬੀ ਸਰਜਰੀ ਦੇ ਬਾਅਦ ਉਨ੍ਹਾਂ ਦੀ ਜਾਨ ਬਚਾਈ ਜਾ ਸਕੀ। ਫਿਲਹਾਲ ਉਹ ਬਿਆਨ ਦੇਣ ਦੀ ਹਾਲਤ ਵਿਚ ਨਹੀਂ ਹਨ ਤੇ ਪੁਲਿਸ ਉਨ੍ਹਾਂ ਦੇ ਪੂਰੀ ਤਰ੍ਹਾਂ ਸਿਹਤਮੰਦ ਹੋਣ ਦਾ ਇੰਤਜ਼ਾਰ ਕਰ ਰਹੀ ਹੈ। ਦੱਸ ਦੇਈਏ ਕਿ ਉਨ੍ਹਾਂ ਨੇ ਸੋਮਵਾਰ ਨੂੰ ਘਰ ਵਿੱਚ ਇੱਕ ਸੁਰੱਖਿਆ ਗਾਰਡ ਦੇ ਰਿਵਾਲਵਰ ਨਾਲ ਆਪਣੀ ਛਾਤੀ ਵਿੱਚ ਗੋਲੀ ਮਾਰ ਲਈ। ਦਿਲ ਦੇ ਦੂਜੀ ਸਾਈਡ ਗੋਲੀ ਮਾਰਨ ਕਰਕੇ ਉਨ੍ਹਾਂ ਦੀ ਜਾਨ ਬਚ ਸਕੀ ਹੈ। ਖੁਦ ਨੂੰ ਗੋਲੀ ਮਾਰਨ ਤੋਂ ਪਹਿਲਾਂ, ਸਾਬਕਾ ਆਈਪੀਐਸ ਅਧਿਕਾਰੀ ਨੇ 12 ਪੰਨਿਆਂ ਦਾ ਇੱਕ ਸੁਸਾਈਡ ਨੋਟ ਲਿਖਿਆ, ਜਿਸ ਵਿੱਚ “ਐਮਰਜੈਂਸੀ,” “ਜ਼ਰੂਰੀ” ਅਤੇ “ਆਖਰੀ ਅਪੀਲ” ਲਿਖਿਆ ਗਿਆ ਸੀ। ਨੋਟ ਵਿੱਚ ਉਨ੍ਹਾਂ ਨੇ 8 ਕਰੋੜ ਰੁਪਏ ਦੀ ਆਨਲਾਈਨ ਠੱਗੀ ਦਾ ਜ਼ਿਕਰ ਕੀਤਾ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਅਤੇ ਮਾਮਲੇ ਦੀ SIT ਜਾਂ CBI ਜਾਂਚ ਦੀ ਬੇਨਤੀ ਕੀਤੀ ।

 

PUNJAB LOK SAMACHAAR
ਪੰਜਾਬ ਲੋਕ ਸਮਾਚਾਰ
ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।