ਅੰਮ੍ਰਿਤਸਰ, 15 ਜਨਵਰੀ (ਪੰਜਾਬ ਲੋਕ ਸਮਾਚਾਰ ਬਿਓਰੋ)
ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਨੂੰ ਸਪੱਸ਼ਟੀਕਰਨ ਦੇਣ ਲਈ ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਹੈ। ਇਹ ਜਾਣਕਾਰੀ ਅਕਾਲ ਤਖਤ ਸਾਹਿਬ ਸਕੱਤਰੇਤ ਦੇ ਹਵਾਲੇ ਤੋਂ ਸਾਹਮਣੇ ਆਈ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਕਾਲ ਤਖਤ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਆਮਦ ਨੂੰ ਲੈ ਕੇ ਪੁਲਿਸ ਵਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ ਵੀ ਟਾਸਕ ਫੋਰਸ ਨੂੰ ਪਰਿਕਰਮਾ ਵਿਚ ਤਾਇਨਾਤ ਕੀਤਾ ਗਿਆ ਹੈ।


0 Comments