⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ 1.59 ਕਰੋੜ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

 ਦੇਵੀਗੜ੍ਹ ਨੂੰ ਇੱਕ ਮਾਡਲ ਕਸਬੇ ਵਜੋਂ ਵਿਕਸਤ ਕੀਤਾ ਜਾਵੇਗਾ-ਰਣਜੋਧ ਸਿੰਘ ਹਡਾਣਾ


ਦੇਵੀਗੜ੍ਹ  22 ਜਨਵਰੀ (ਰਾਜਿੰਦਰ ਸਿੰਘ ਥਿੰਦ)
ਨਗਰ ਪੰਚਾਇਤ ਦੇਵੀਗੜ੍ਹ ਦੀ ਨੁਹਾਰ ਬਦਲਣ ਅਤੇ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਵਿਕਾਸ ਕਾਰਜਾਂ ਦੀ ਇਕ ਵੱਡੀ ਲੜੀ ਸ਼ੁਰੂ ਕੀਤੀ ਗਈ। ਪੀ.ਆਰ.ਟੀ.ਸੀ. ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਅੱਜ ਦੇਵੀਗੜ੍ਹ ਵਿਖੇ 1 ਕਰੋੜ 59 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਨਵੀਆਂ ਗਲੀਆਂ ਅਤੇ ਸਟਰੀਟ ਲਾਈਟਾਂ ਦੇ ਪ੍ਰੋਜੈਕਟ ਦਾ ਰਸਮੀ ਤੌਰ 'ਤੇ ਨੀਂਹ ਪੱਥਰ ਰੱਖਿਆ ਗਿਆ। ਨੀਂਹ ਪੱਥਰ ਰੱਖਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਦੇਵੀਗੜ੍ਹ ਦੇ ਵਸਨੀਕ ਲੰਮੇ ਸਮੇਂ ਤੋਂ ਟੁੱਟੀਆਂ ਗਲੀਆਂ ਅਤੇ ਹਨੇਰੇ ਦੀ ਸਮੱਸਿਆ ਨਾਲ ਜੂਝ ਰਹੇ ਸਨ। ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਜਿੱਥੇ ਆਵਾਜਾਈ ਸੁਖਾਲੀ ਹੋਵੇਗੀ, ਉੱਥੇ ਹੀ ਸਟਰੀਟ ਲਾਈਟਾਂ ਲੱਗਣ ਨਾਲ ਰਾਤ ਸਮੇ  ਲੋਕਾਂ ਦੀ ਸੁਰੱਖਿਆ ਵੀ ਯਕੀਨੀ ਬਣੇਗੀ। ਚੇਅਰਮੈਨ ਨੇ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਇਨ੍ਹਾਂ ਪ੍ਰੋਜੈਕਟਾਂ ਦਾ ਕੰਮ ਕੱਲ੍ਹ ਤੋਂ ਹੀ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤਾ ਜਾਵੇਗਾ ਤਾਂ ਜੋ ਮਿੱਥੇ ਸਮੇਂ ਦੇ ਅੰਦਰ ਕੰਮ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾ ਸਕੇ। ਇਸ ਮੌਕੇ ਹਾਜ਼ਰ ਇਲਾਕਾ ਨਿਵਾਸੀਆਂ ਨੇ ਚੇਅਰਮੈਨ ਹਡਾਣਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਵਿਕਾਸ ਕਾਰਜ ਇਲਾਕੇ ਦੀ ਕਾਇਆ-ਕਲਪ ਕਰਨਗੇ। ਸਮਾਗਮ ਦੌਰਾਨ ਵੱਖ-ਵੱਖ ਪਤਵੰਤੇ ਸੱਜਣਾਂ ਅਤੇ ਨਗਰ ਪੰਚਾਇਤ ਦੇ ਅਹੁਦੇਦਾਰਾਂ ਨੇ ਵੀ ਸ਼ਿਰਕਤ ਕੀਤੀ। ਚੇਅਰਮੈਨ ਹਡਾਣਾ ਨੇ ਅਖੀਰ ਵਿਚ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦੇਵੀਗੜ੍ਹ ਦੇ ਬਾਕੀ ਰਹਿੰਦੇ ਅਧੂਰੇ ਕੰਮਾਂ ਲਈ ਵੀ ਫੰਡ ਜਾਰੀ ਕਰਵਾਏ ਜਾਣਗੇ ਅਤੇ ਸ਼ਹਿਰ ਨੂੰ ਇੱਕ ਮਾਡਲ ਕਸਬੇ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਮੌਕੇ ਨਗਰ ਪੰਚਾਇਤ ਦੇਵੀਗੜ੍ਹ ਦੀ ਪ੍ਰਧਾਨ ਬੀਬੀ ਸਵਿੰਦਰ ਕੌਰ ਧੰਜੂ, ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ, ਚੇਅਰਮੈਨ ਵੇਦ ਪ੍ਰਕਾਸ਼ ਗਰਗ, ਪ੍ਰੇਮ ਸਿੰਘ ਖਾਨੇਜਾ, ਬੂਟਾ ਸਿੰਘ ਥਿੰਦ, ਲਾਡੀ ਛੰਨਾ, ਬਲਿਹਾਰ ਸਿੰਘ, ਹੈਪੀ ਜੁਲਕਾਂ, ਗੁਰਮੀਤ ਸਿੰਘ ਭੰਬੂਆਂ, ਡਾ. ਰਾਜਪਾਲ ਸਿੰਘ, ਕਰਮਜੀਤ ਸਿੰਘ, ਸ਼ੁਭਮ ਲਾਂਬਾ ਅਤੇ ਸੁਖਵਿੰਦਰ ਸਿੰਘ ਸਾਰੇ ਕੌਂਸਲਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ।




PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 


ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।