⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਸਨੌਰ ਵਿੱਚ ਵਾਪਰੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਹੋਈ ਬੇਅਦਬੀ ਦੀ ਮੰਦਭਾਗੀ ਘਟਨਾ ਨਿੰਦਣਯੋਗ : ਸ਼ੈਰੀ ਰਿਆੜ

- ਦੋਸ਼ੀ ਵਲੋਂ ਥੋੜੇ ਦਿਨਾਂ ਵਿੱਚ ਹੀ ਜ਼ਮਾਨਤ ਅਰਜ਼ੀ ਲਗਾਉਣ ਦੀ ਨਿੰਦਾ : ਸ਼ੈਰੀ ਰਿਆੜ


ਸਨੌਰ 4 ਜਨਵਰੀ (ਸੁਖਦੇਵ ਸਿੰਘ ਵਿਰਕ)
ਪਟਿਆਲਾ ਦੇ ਕਸਬਾ ਸਨੌਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੀ ਘਟਨਾ ਨੂੰ ਲੈ ਕੇ ਸਿਆਸੀ ਤੇ ਸਮਾਜਿਕ ਹਲਕਿਆਂ ਵਿੱਚ ਗਹਿਰਾ ਰੋਸ ਵੇਖਣ ਨੂੰ ਮਿਲ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਹਨਾਂ ਅੱਜ ਗੁਰਦੁਆਰਾ ਸ੍ਰੀ ਸਿੰਘ ਸਭਾ ਸਨੌਰ ਵਿਖੇ ਸਮੂਹ ਪ੍ਰਬੰਧਕ ਕਮੇਟੀ ਅਤੇ ਪ੍ਰਧਾਨ ਗੁਰਮੇਲ ਸਿੰਘ ਨਾਲ ਇਸ ਮੰਦਭਾਗੀ ਘਟਨਾ ਪ੍ਰਤੀ ਗਹਿਰਾ ਦੁੱਖ ਪ੍ਰਗਟ ਕੀਤਾ। ਸ਼ੈਰੀ ਰਿਆੜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੀ ਹਰ ਕਿਸਮ ਦੀ ਬੇਅਦਬੀ ਸਿੱਖ ਕੌਮ ਹੀ ਨਹੀਂ, ਸਗੋਂ ਸਮੂਹ ਮਨੁੱਖਤਾ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਅਜਿਹੀਆਂ ਘਟਨਾਵਾਂ ਕਿਸੇ ਵੀ ਕੀਮਤ ‘ਤੇ ਬਰਦਾਸ਼ਤਯੋਗ ਨਹੀਂ ਹਨ ਅਤੇ ਦੋਸ਼ੀਆਂ ਖ਼ਿਲਾਫ਼ ਕੜੀ ਤੋਂ ਕੜੀ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਨੇ ਵਕੀਲ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਘਿਨੌਣੇ ਅਪਰਾਧ ਵਿੱਚ ਸ਼ਾਮਲ ਦੋਸ਼ੀ ਦਾ ਕੋਈ ਵੀ ਵਕੀਲ ਪੱਖ ਨਾ ਲਵੇ। ਸ਼ੈਰੀ ਰਿਆੜ ਨੇ ਕਿਹਾ ਕਿ ਕਾਨੂੰਨ ਦਾ ਪੇਸ਼ਾ ਇਨਸਾਫ਼ ਨਾਲ ਜੁੜਿਆ ਹੋਇਆ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਦੋਸ਼ੀ ਨੂੰ ਕਾਨੂੰਨੀ ਸਹਾਰਾ ਦੇਣਾ ਨੈਤਿਕ ਤੌਰ ‘ਤੇ ਗਲਤ ਹੈ। ਸੀਨੀਅਰ ਕਾਂਗਰਸੀ ਆਗੂ ਨੇ ਦੱਸਿਆ ਕਿ ਬੀਤੇ ਦਿਨੀਂ ਦੋਸ਼ੀ ਦੀ ਜ਼ਮਾਨਤ ਲਈ ਇਕ ਵਕੀਲ ਵਲੋਂ ਅਰਜ਼ੀ ਲਗਾਈ ਗਈ ਸੀ, ਪਰ ਅਦਾਲਤ ਨੇ ਉਸ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਸ਼ੈਰੀ ਰਿਆੜ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਇਸ ਨਾ-ਬਖਸ਼ਣਯੋਗ ਅਪਰਾਧ ਲਈ ਇੱਕ ਵੱਖਰਾ ਕਾਨੂੰਨ ਬਣਾਇਆ ਜਾਵੇ ਅਤੇ ਮਾਮਲੇ ਦੀ ਨਿਰਪੱਖ ਤੇ ਤੇਜ਼ ਜਾਂਚ ਯਕੀਨੀ ਬਣਾਈ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਾਨ ਅਤੇ ਮਰਿਆਦਾ ਦੀ ਰੱਖਿਆ ਲਈ ਸਮੂਹ ਸਮਾਜ ਨੂੰ ਇਕਜੁੱਟ ਹੋ ਕੇ ਅੱਗੇ ਆਉਣਾ ਚਾਹੀਦਾ ਹੈ।

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।