⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਨਹੀਂ ਪਾਲਣਾ ਕਰ ਰਹੇ ਗੁਰੂ ਹਰ ਸਹਾਏ ਦੇ ਕਈ ਨਿੱਜੀ ਸਕੂਲ

 ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 5 ਜਨਵਰੀ (ਪੰਜਾਬ ਲੋਕ ਸਮਾਚਾਰ ਬਿਊਰੋ)

  ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪਹਿਲਾਂ 24 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਢ ਨੂੰ ਲੈ ਕੇ ਛੁੱਟੀਆਂ ਕੀਤੀਆਂ ਗਈਆਂ ਸਨ ਅਤੇ ਉਸ ਤੋਂ ਬਾਅਦ ਠੰਢ ਅਤੇ ਧੁੰਦ ’ਚ ਵਾਧੇ ਨੂੰ ਦੇਖਦੇ ਹੋਏ ਸਿੱਖਿਆ ਮੰਤਰੀ ਵਲੋਂ ਛੁੱਟੀਆਂ ਵਧਾ ਕੇ 7 ਜਨਵਰੀ ਤੱਕ ਕਰ ਦਿੱਤੀਆਂ ਗਈਆਂ ਤੇ ਸਾਰੇ ਹੀ ਸਰਕਾਰੀ,ਪ੍ਰਾਈਵੇਟ ਅਤੇ ਐਡਿਡ ਸਕੂਲਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਸੀ ਤੇ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਜੇਕਰ ਛੁੱਟੀਆਂ ਦੌਰਾਨ ਕੋਈ ਵੀ ਸਕੂਲ ਪ੍ਰਬੰਧਕ ਅਧਿਆਪਕਾਂ ਜਾਂ ਵਿਦਿਆਰਥੀਆਂ ਨੂੰ ਸਕੂਲ ਬੁਲਾਉਂਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਪ੍ਰੰਤੂ ਉਹਨਾਂ ਦੇ ਹੁਕਮਾਂ ਨੂੰ ਟਿੱਚ ਜਾਣਦਿਆਂ ਹੋਇਆ ਗੁਰੂ ਹਰ ਸਹਾਏ ਦੇ ਕਈ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਅਧਿਆਪਕਾਂ ਨੂੰ ਸਕੂਲਾਂ ਵਿਚ ਬੁਲਾ ਕੇ ਜ਼ਬਰਦਸਤੀ ਆਨਲਾਈਨ ਕਲਾਸਾਂ ਲਗਵਾਈਆਂ ਜਾ ਰਹੀਆਂ ਹਨ। ਇਸ ਮੌਕੇ ਇਕ ਅਧਿਆਪਕ ਨੇ ਨਾਮ ਨਾ ਛਾਪਣ ਦੀ ਸੂਰਤ ਵਿਚ ਗੱਲਬਾਤ ਕਰਦੇ ਹੋਏ ਦੱਸਿਆ ਕਿ ਪਹਿਲਾਂ ਉਨ੍ਹਾਂ ਦੇ ਸਕੂਲ ਵਲੋਂ ਉਨ੍ਹਾਂ ਨੂੰ ਹੁਕਮ ਦਿੱਤੇ ਗਏ ਸਨ ਕਿ ਉਹ ਘਰ ਬੈਠ ਕੇ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲੈਣ ਅਤੇ ਕੱਲ੍ਹ ਅਚਾਨਕ ਹੀ ਸਕੂਲ ਪ੍ਰਬੰਧਕਾਂ ਵਲੋਂ ਇਹ ਹੁਕਮ ਜਾਰੀ ਕਰ ਦਿੱਤਾ ਗਿਆ ਕਿ ਸਾਰੇ ਹੀ ਅਧਿਆਪਕ ਸਵੇਰੇ ਸਕੂਲ ਵਿਖੇ ਪਹੁੰਚ ਕੇ ਆਨਲਾਈਨ ਕਲਾਸਾਂ ਲਗਾਉਣ। ਇਸ ਮੌਕੇ ਅਧਿਆਪਕਾਂ ਨੇ ਕਿਹਾ ਕਿ ਜੇਕਰ ਉਕਤ ਸਮੇਂ ਦੌਰਾਨ ਕਿਸੇ ਅਧਿਆਪਕ ਨੂੰ ਨੁਕਸਾਨ ਪਹੁੰਚਦਾ ਹੈ ਤਾਂ ਉਸ ਦੇ ਜ਼ਿੰਮੇਵਾਰ ਸਿੱਧੇ ਤੌਰ ’ਤੇ ਸੰਬੰਧਿਤ ਸਕੂਲ ਮੁਖੀ ਜਾ ਪ੍ਰਬੰਧਕ ਹੋਵੇਗਾ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।