⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਨੌਕਰੀਆਂ ਬਦਲੇ ਜ਼ਮੀਨ ਘੁਟਾਲਾ ਮਾਮਲਾ: ਅਦਾਲਤ ਨੇ ਲਾਲੂ ਪ੍ਰਸਾਦ ਯਾਦਵ ’ਤੇ ਦੋਸ਼ ਤੈਅ ਕਰਨ ਦਾ ਦਿੱਤਾ ਹੁਕਮ

 

 

ਨਵੀਂ ਦਿੱਲੀ, 9 ਜਨਵਰੀ  (ਪੰਜਾਬ ਲੋਕ ਸਮਾਚਾਰ ਬਿਊਰੋ)

ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ, ਧੀ ਮੀਸਾ ਭਾਰਤੀ, ਪੁੱਤਰ ਤੇਜਸਵੀ ਯਾਦਵ ਅਤੇ ਕਥਿਤ ਨੌਕਰੀਆਂ ਲਈ ਜ਼ਮੀਨ ਘੁਟਾਲੇ ਦੇ ਹੋਰ ਦੋਸ਼ੀਆਂ ਵਿਰੁੱਧ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ।ਵਕੀਲ ਅਜਾਜ਼ ਅਹਿਮਦ ਨੇ ਕਿਹਾ ਕਿ ਸੀ.ਬੀ.ਆਈ. ਅਦਾਲਤ ਨੇ ਲਾਲੂ ਪ੍ਰਸਾਦ ਯਾਦਵ, ਮੀਸਾ ਭਾਰਤੀ, ਤੇਜਸਵੀ ਯਾਦਵ, ਤੇਜ ਪ੍ਰਤਾਪ ਯਾਦਵ ਅਤੇ ਹੇਮਾ ਯਾਦਵ ਵਿਰੁੱਧ ਆਈ.ਪੀ.ਸੀ. ਦੀ ਧਾਰਾ 420, 120ਬੀ ਅਤੇ 13 ਦੇ ਤਹਿਤ ਦੋਸ਼ ਤੈਅ ਕੀਤੇ ਹਨ। ਦੋਸ਼ 29 ਜਨਵਰੀ ਨੂੰ ਤੈਅ ਕੀਤੇ ਜਾਣਗੇ। ਰਾਊਸ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਅਤੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਵਿਰੁੱਧ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ।ਇਸ ਤੋਂ ਪਹਿਲਾਂ 19 ਦਸੰਬਰ ਨੂੰ ਹੋਈ ਸੁਣਵਾਈ ਵਿਚ ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਕਿਹਾ ਸੀ ਕਿ ਦੋਸ਼ ਤੈਅ ਕਰਨ ਨਾਲ ਸੰਬੰਧਿਤ ਹੁਕਮ 9 ਜਨਵਰੀ ਨੂੰ ਸਵੇਰੇ 10:30 ਵਜੇ ਸੁਣਾਇਆ ਜਾਵੇਗਾ। ਇਸ ਤੋਂ ਪਹਿਲਾਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅਦਾਲਤ ਵਿਚ ਇਕ ਤਸਦੀਕ ਰਿਪੋਰਟ ਦਾਇਰ ਕੀਤੀ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਚਾਰਜਸ਼ੀਟ ਵਿਚ ਨਾਮਜ਼ਦ 103 ਮੁਲਜ਼ਮਾਂ ਵਿਚੋਂ ਪੰਜ ਦੀ ਮੌਤ ਹੋ ਗਈ ਸੀ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।