⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਵਿਰੋਧੀ ਪਾਰਟੀਆਂ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਉਤੇ ਡਾਕਾ ਮਾਰਦੀਆਂ ਰਹੀਆਂ :ਹਰਪਾਲਪੁਰ


ਪਟਿਆਲ਼ਾ/ਸਨੌਰ 10 ਦਸੰਬਰ (ਰਾਜਿੰਦਰ ਸਿੰਘ ਥਿੰਦ)  
ਪਿਛਲੇ ਲੰਮੇ ਸਮੇਂ ਤੋਂ ਮਨਰੇਗਾ ਵਿਰੋਧੀ ਪਾਰਟੀਆਂ ਦੇ ਭ੍ਰਿਸ਼ਟਾਚਾਰ ਦਾ ਅੱਡਾ ਬਣ ਕੇ ਰਹਿ ਗਿਆ ਸੀ ਵਿਰੋਧੀ ਪਾਰਟੀਆਂ ਦੇ ਵਰਕਰਾਂ ਨੇ ਜਾਅਲੀ ਨਰੇਗਾ ਕਾਰਡ ਬਣਾ ਕੇ ਮਜ਼ਦੂਰਾਂ ਦੇ ਹੱਕਾਂ ਉੱਤੇ ਡਾਕਾ ਮਾਰਿਆ ਜਿਸ ਕਰਕੇ ਮੋਦੀ ਸਰਕਾਰ ਨੇ ਮਜ਼ਦੂਰਾਂ ਨੂੰ ਸਹੀ ਹੱਕ ਦਿਵਾਉਣ ਲਈ ਮਨਰੇਗਾ ਵਿੱਚ ਪਾਏਦਾਰ ਤਬਦੀਲੀਆਂ ਕਰਨ ਲਈ ਮਜਬੂਰ ਹੋਣਾ ਪਿਆ ਇਹਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਹਲਕਾ ਘਨੌਰ ਤੋਂ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਨੇ ਮਨਰੇਗਾ ਮਜ਼ਦੂਰਾਂ ਨੂੰ ਜਾਗਰੂਕ ਕਰਨ ਤਹਿਤ ਹਲਕਾ ਘਨੌਰ ਦੇ ਵੱਖ-ਵੱਖ ਪਿੰਡਾਂ ਵਿੱਚ ਭਰਵੇਂ ਇਕੱਠਾਂ ਨੂੰ ਸੰਬੋਧਿਤ ਕਰਦਿਆਂ ਕੀਤਾ।ਹਰਪਾਲਪੁਰ ਨੇ ਕਿਹਾ ਕਿ ਮਜ਼ਦੂਰਾਂ ਦੇ ਹੱਕਾਂ ਉੱਤੇ ਡਾਕਾ ਮਾਰਨ ਦੀ ਨੀਅਤ ਨਾਲ ਵਿਹਲੜ ਲੋਕਾਂ ਦੇ ਜਾਅਲੀ ਕਾਰਡ ਬਣਾਏ ਗਏ ਅਤੇ ਜਿਨ੍ਹਾਂ ਨੂੰ ਬਿਨਾਂ ਕੰਮ ਕੀਤਿਆਂ ਹੀ ਪੈਸੇ ਖਾਤੇ ਵਿੱਚ ਪੈਂਦੇ ਰਹੇ ਜਦਕਿ ਮਜ਼ਦੂਰਾਂ ਨੂੰ ਕੰਮ ਕਰਕੇ ਕਈ ਕਈ ਮਹੀਨੇ ਪੈਸੇ ਲਈ ਖੱਜਲ ਹੋਣਾ ਪੈਂਦਾ ਸੀ ਜੋ ਕਿ ਸਰਾਸਰ ਬੇਇਨਸਾਫ਼ੀ ਸੀ ਮਨਰੇਗਾ ਦੇ ਪੈਸੇ ਨੂੰ ਨਜਾਇਜ ਵਰਤਿਆ ਗਿਆ ਜਿਸ ਕਾਰਨ ਕੇਂਦਰ ਸਰਕਾਰ ਨੂੰ ਮਜ਼ਬੂਰ ਹੋ ਕੇ ਮਨਰੇਗਾ ਸਕੀਮ ਦਾ ਨਾਮ ਬਦਲਣਾ ਪਿਆ ਹਰਪਾਲਪੁਰ ਨੇ ਕਿਹਾ ਕਿ ਮਨਰੇਗਾ ਵਿਚਲਾ ਭ੍ਰਿਸ਼ਟਾਚਾਰ ਖਤਮ ਕਰਨ ਲਈ ਹੀ ਸਕੀਮ ਦਾ ਨਾਮ ਤਬਦੀਲ ਕੀਤਾ ਗਿਆ ਜਿਸ ਨਾਲ ਸਕੀਮ ਦਾ ਪੈਸਾ ਸਹੀ ਥਾਂ ਹੀ ਵਰਤਿਆ ਜਾਵੇ ਲੋੜਵੰਦ ਪਰਿਵਾਰਾਂ ਨੂੰ ਆਪਣੀ ਮਹਿਨਤ ਦਾ ਹੱਕ ਮਿਲੇਗਾ ਮਜ਼ਦੂਰੀ ਵੀ ਵੱਧ ਮਿਲੇਗੀ ਤੇ ਦਿਨ ਵੀ ਜ਼ਿਆਦਾ ਮਿਲਣਗੇ ਅਤੇ ਫ਼ਸਲ ਦੇ ਦਿਨਾਂ ਦੌਰਾਨ ਖੇਤਾਂ ਵਿੱਚ ਕੰਮ ਕਰਕੇ ਖਾਣ ਲਈ ਸਾਲ ਦੇ ਦਾਣੇ ਬਣਾਉਣ ਦਾ ਵੀ ਸਮਾਂ ਲੱਗੇਗਾ ਪਰ ਵਿਰੋਧੀ ਪਾਰਟੀਆਂ ਆਪਣੇ ਘਪਲੇ ਦਾ ਪੜਦਾ ਢਕਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਪਰ ਅਸੀਂ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਾਂਗੇ ਤਾਂ ਜੋ ਵਿਰੋਧੀ ਪਾਰਟੀਆਂ ਦੇ ਗੁਮਰਾਹਕੁਨ ਪ੍ਰਚਾਰ ਦਾ ਲੋਕਾਂ ਉੱਤੇ ਅਸਰ ਨਾ ਹੋਵੇ।



PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 



ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।