⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਬਿਹਾਰ ਵਿੱਚ ਆਨੰਦ ਮੈਰਿਜ ਐਕਟ ਲਾਗੂ, ਸਿੱਖ ਸਮੁਦਾਇ ਨੇ ਨਿਤਿਸ਼ ਸਰਕਾਰ ਦਾ ਕੀਤਾ ਧੰਨਵਾਦ


ਪਟਨਾ, 18 ਜਨਵਰੀ (ਪੰਜਾਬ ਲੋਕ ਸਮਚਾਰ ਬਿਓਰੋ)

 ਬਿਹਾਰ ਦੀ ਨਿਤਿਸ਼ ਸਰਕਾਰ ਨੇ ਸਿੱਖ ਸਮੁਦਾਇ ਦੀ ਇੱਕ ਹੋਰ ਮਹੱਤਵਪੂਰਨ ਮੰਗ ਨੂੰ ਪੂਰਾ ਕਰਦਿਆਂ ਰਾਜ ਵਿੱਚ ਆਨੰਦ ਮੈਰਿਜ ਐਕਟ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਹੁਣ ਬਿਹਾਰ ਵਿੱਚ ਸਿੱਖਾਂ ਦੇ ਵਿਆਹ ਆਨੰਦ ਮੈਰਿਜ ਐਕਟ ਅਧੀਨ ਰਜਿਸਟਰਡ ਹੋ ਸਕਣਗੇ।

ਰਾਜ ਵਿੱਚ ਇਸ ਐਕਟ ਨੂੰ ਲਾਗੂ ਕਰਨ ਲਈ ਲੰਬੇ ਸਮੇਂ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਬਿਹਾਰ ਘੱਟ ਗਿਣਤੀ ਕਮੇਟੀ ਦੇ ਮੈਂਬਰ ਲਖਵਿੰਦਰ ਸਿੰਘ ਸਮੇਤ ਕਈ ਸਿੱਖ ਜਥੇਬੰਦੀਆਂ ਵੱਲੋਂ ਸਰਕਾਰ ਕੋਲ ਮੰਗ ਕੀਤੀ ਜਾ ਰਹੀ ਸੀ ਕਿ ਹੋਰ ਰਾਜਾਂ ਦੀ ਤਰ੍ਹਾਂ ਬਿਹਾਰ ਵਿੱਚ ਵੀ ਆਨੰਦ ਮੈਰਿਜ ਐਕਟ ਲਾਗੂ ਕੀਤਾ ਜਾਵੇ।

ਬਿਹਾਰ ਸਰਕਾਰ ਵੱਲੋਂ ਇਸ ਐਕਟ ਨੂੰ ਲਾਗੂ ਕੀਤੇ ਜਾਣ ‘ਤੇ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ ਸਮੇਤ ਸਮੂਹ ਕਮੇਟੀ ਮੈਂਬਰਾਂ ਨੇ ਬਿਹਾਰ ਸਰਕਾਰ ਅਤੇ ਖ਼ਾਸ ਤੌਰ ‘ਤੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਧੰਨਵਾਦ ਕੀਤਾ।


PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।