16 ਤੋਂ 21 ਜਨਵਰੀ ਤੱਕ ਸਵੇਰੇ 10 ਵਜੇ ਲੱਗਣਗੇ ਸਕੂਲ
ਚੰਡੀਗੜ੍ਹ 15 ਜਨਵਰੀ (ਮਨਪ੍ਰੀਤ ਕੌਰ ਸੋਖਲ)
ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਵੱਡਾ ਫੈਸਲਾ ਲਿਆ ਹੈ। ਸੂਬਾ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਅਸਥਾਈ ਤਬਦੀਲੀ ਕੀਤੀ ਗਈ ਹੈ।
ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ 16 ਜਨਵਰੀ ਤੋਂ 21 ਜਨਵਰੀ 2026 ਤੱਕ ਪੰਜਾਬ ਦੇ ਸਾਰੇ ਸਕੂਲ ਸਵੇਰੇ 10 ਵਜੇ ਲੱਗਣਗੇ। ਇਹ ਆਦੇਸ਼ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਉੱਤੇ ਇਕਸਾਰ ਤੌਰ ‘ਤੇ ਲਾਗੂ ਹੋਣਗੇ। ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਠੰਢ ਅਤੇ ਘੱਟ ਦਿੱਖ ਕਾਰਨ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਜਾਂ ਹਾਦਸੇ ਦਾ ਸਾਹਮਣਾ ਨਾ ਕਰਨਾ ਪਵੇ।
ਸਿੱਖਿਆ ਵਿਭਾਗ ਨੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਨਵੇਂ ਸਮੇਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਬੱਚਿਆਂ ਦੀ ਸੁਰੱਖਿਆ ਲਈ ਹੋਰ ਜ਼ਰੂਰੀ ਇੰਤਜ਼ਾਮ ਵੀ ਕੀਤੇ ਜਾਣ। ਮੌਸਮ ਦੀ ਸਥਿਤੀ ਨੂੰ ਦੇਖਦੇ ਹੋਏ ਅਗਲੇ ਦਿਨਾਂ ਵਿੱਚ ਹੋਰ ਫੈਸਲੇ ਵੀ ਲਏ ਜਾ ਸਕਦੇ ਹਨ। ਮਾਪਿਆਂ ਅਤੇ ਅਧਿਆਪਕਾਂ ਵੱਲੋਂ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ।


0 Comments