⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਈ.ਡੀ. ਦੇ ਛਾਪੇ ਵਿਰੁੱਧ ਦਿੱਲੀ ਵਿਚ ਟੀ.ਐਮ.ਸੀ. ਦਾ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 9 ਜਨਵਰੀ  (ਪੰਜਾਬ ਲੋਕ ਸਮਾਚਾਰ ਬਿਊਰੋ)

ਪੱਛਮੀ ਬੰਗਾਲ ਵਿਚ ਟੀ.ਐਮ.ਸੀ. ਦੇ ਆਈ.ਟੀ. ਸੈੱਲ ਮੁਖੀ ਦੇ ਅਹਾਤੇ 'ਤੇ ਈ.ਡੀ. ਦੀ ਛਾਪੇਮਾਰੀ ਦੇ ਵਿਰੋਧ ਵਿਚ ਟੀ.ਐਮ.ਸੀ. ਦਿੱਲੀ ਤੋਂ ਕੋਲਕਾਤਾ ਤੱਕ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਸ਼ੁੱਕਰਵਾਰ ਸਵੇਰੇ ਦਿੱਲੀ ਵਿਚ ਗ੍ਰਹਿ ਮੰਤਰਾਲੇ ਦੇ ਬਾਹਰ ਪਾਰਟੀ ਦੇ 8 ਸੰਸਦ ਮੈਂਬਰਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਡੇਰੇਕ ਓ'ਬ੍ਰਾਇਨ, ਮਹੂਆ ਮੋਇਤਰਾ, ਕੀਰਤੀ ਆਜ਼ਾਦ ਨਾਅਰੇ ਲਗਾਉਂਦੇ ਹੋਏ ਦਿਖਾਈ ਦਿੱਤੇ।ਸੰਸਦ ਮੈਂਬਰਾਂ ਨੇ ਨਾਅਰੇ ਲਗਾਏ, "ਬੰਗਾਲ ਮੋਦੀ-ਸ਼ਾਹ ਦੀਆਂ ਗੰਦੀਆਂ ਚਾਲਾਂ ਕੰਮ ਨਹੀਂ ਕਰਨਗੀਆਂ।" ਦਿੱਲੀ ਪੁਲਿਸ ਨੇ ਸੰਸਦ ਮੈਂਬਰਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਧੱਕਾ-ਮੁੱਕੀ ਹੋਈ ਤੇ ਕੁਝ ਸੰਸਦ ਮੈਂਬਰ ਡਿੱਗ ਵੀ ਪਏ। ਪੁਲਿਸ ਨੇ ਸੰਸਦ ਮੈਂਬਰਾਂ ਨੂੰ ਹਿਰਾਸਤ ਵਿਚ ਲੈ ਲਿਆ। ਮਹੂਆ ਨੇ ਕਿਹਾ ਕਿ ਦੇਖੋ ਚੁਣੇ ਹੋਏ ਸੰਸਦ ਮੈਂਬਰਾਂ ਨਾਲ ਕਿਵੇਂ ਵਿਵਹਾਰ ਕੀਤਾ ਜਾ ਰਿਹਾ ਹੈ।ਦੂਜੇ ਪਾਸੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਦੇ ਵਿਰੋਧ ਵਿਚ ਦੁਪਹਿਰ 2 ਵਜੇ ਕੋਲਕਾਤਾ ਵਿਚ ਮਾਰਚ ਕੱਢਣਗੇ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।