ਚੰਡੀਗੜ੍ਹ, 15 ਜਨਵਰੀ (ਪੰਜਾਬ ਲੋਕ ਸਮਾਚਾਰ ਬਿਓਰੋ)
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਦੋ ਹੋਰ ਦਿਨਾਂ ਤੱਕ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਦੇ ਅਨੁਸਾਰ ਅੱਜ ਪੰਜਾਬ ਵਿਚ ਸੀਤ ਲਹਿਰ ਅਤੇ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿਚ ਥੋੜ੍ਹਾ ਵਾਧਾ ਹੋਇਆ ਹੈ, ਪਰ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ 6.3 ਡਿਗਰੀ ਘੱਟ ਹੈ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 3.2 ਡਿਗਰੀ ਘੱਟ ਹੈ।


0 Comments