⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਸਰਪੰਚ ਜਰਮਲ ਸਿੰਘ ਕਤਲ ਮਾਮਲੇ ’ਚ ਕੀਤੀਆਂ ਸੱਤ ਗ੍ਰਿਫ਼ਤਾਰੀਆਂ- ਡੀ.ਜੀ.ਪੀ. ਪੰਜਾਬ

 

 

ਚੰਡੀਗੜ੍ਹ, 12 ਜਨਵਰੀ (ਪੰਜਾਬ ਲੋਕ ਸਮਾਚਾਰ ਬਿਊਰੋ) 

ਡੀ.ਜੀ.ਪੀ. ਗੌਰਵ ਯਾਦਵ ਨੇ ਅੱਜ ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ (ਆਪ) ਦੇ ਸਰਪੰਚ ਜਰਮਲ ਸਿੰਘ ਦੇ ਕਤਲ ਸੰਬੰਧੀ ਪ੍ਰੈਸ ਕਾਨਫ਼ਰੰਸ ਕੀਤੀ। ਡੀ.ਜੀ.ਪੀ. ਨੇ ਦੱਸਿਆ ਕਿ ਸਰਪੰਚ ਦੇ ਕਤਲ ਮਾਮਲੇ ਵਿਚ ਸੱਤ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ਤੇ ਇਨ੍ਹਾਂ ਵਿਚੋਂ ਦੋ ਛੱਤੀਸਗੜ੍ਹ ਦੇ ਰਾਏਪੁਰ, ਦੋ ਮੋਹਾਲੀ ਅਤੇ ਤਿੰਨ ਤਰਨਤਾਰਨ ਤੋਂ ਹਨ।ਡੀ.ਜੀ.ਪੀ. ਨੇ ਦੱਸਿਆ ਕਿ ਤਰਨਤਾਰਨ ਦੇ ਰਹਿਣ ਵਾਲੇ ਸੁਖਰਾਜ ਸਿੰਘ ਅਤੇ ਗੁਰਦਾਸਪੁਰ ਦੇ ਰਹਿਣ ਵਾਲੇ ਕਰਮਜੀਤ ਸਿੰਘ, ਜਿਨ੍ਹਾਂ ਨੂੰ ਰਾਏਪੁਰ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ, ਨੇ ਸਰਪੰਚ ਨੂੰ ਗੋਲੀ ਮਾਰੀ। ਦੋ ਹੋਰ ਮੁਲਜ਼ਮ ਜੋਬਨਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਬਾਅਦ ਪੁਲਿਸ ਨੇ ਕੁਲਵਿੰਦਰ ਸਿੰਘ ਕਿੰਦਾ, ਅਰਮਾਨਦੀਪ ਸਿੰਘ ਅਤੇ ਹਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।ਰਾਏਪੁਰ ਵਿਚ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ 14 ਦਿਨਾਂ ਦੇ ਟਰਾਂਜ਼ਿਟ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੂੰ ਹਵਾਈ ਰਸਤੇ ਪੰਜਾਬ ਲਿਆਂਦਾ ਜਾ ਰਿਹਾ ਹੈ। ਡੀ.ਜੀ.ਪੀ. ਨੇ ਇਹ ਵੀ ਦੱਸਿਆ ਕਿ ਵਿਦੇਸ਼ ਵਿਚ ਬੈਠੇ ਇਕ ਹੈਂਡਲਰ ਨੇ ਕਤਲ ਦੀ ਸਾਜ਼ਿਸ਼ ਰਚੀ ਸੀ। ਗੈਂਗਸਟਰ ਪ੍ਰਭ ਦਾਸੂਵਾਲ ਦੀ ਸਰਪੰਚ ਨਾਲ ਦੁਸ਼ਮਣੀ ਸੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪੰਜਾਬ ਵਿਚ ਗੋਲੀ ਚਲਾਉਂਦਾ ਹੈ, ਤਾਂ ਪੰਜਾਬ ਪੁਲਿਸ ਉਨ੍ਹਾਂ ਨੂੰ ਦੇਸ਼ ਜਾਂ ਵਿਦੇਸ਼ ਵਿਚ ਕਿਤੇ ਵੀ ਨਹੀਂ ਬਖਸ਼ੇਗੀ।ਦੱਸ ਦੇਈਏ ਕਿ ਤਰਨਤਾਰਨ ਇਲਾਕੇ ਦੇ ਵਸਨੀਕ ਸਰਪੰਚ ਜਰਮਲ ਸਿੰਘ ਦਾ 4 ਜਨਵਰੀ ਨੂੰ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਇਕ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਲਈ ਅੰਮ੍ਰਿਤਸਰ ਆਏ ਹੋਏ ਸਨ। ਇਸ ਘਟਨਾ ਤੋਂ ਬਾਅਦ, ਦੋ ਸ਼ੂਟਰ ਛੱਤੀਸਗੜ੍ਹ ਭੱਜ ਗਏ ਅਤੇ ਰਾਏਪੁਰ ਸ਼ਹਿਰ ਵਿਚ ਆਪਣੇ ਰਿਸ਼ਤੇਦਾਰਾਂ ਦੇ ਘਰਾਂ ਵਿਚ ਲੁਕ ਗਏ। ਐਤਵਾਰ ਨੂੰ ਰਾਏਪੁਰ ਅਤੇ ਪੰਜਾਬ ਪੁਲਿਸ ਨੇ ਦੋਵਾਂ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।