⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਆਪ’ ਆਗੂ ਆਤਿਸ਼ੀ ਵਲੋਂ ਵਿਧਾਨ ਸਭਾ ’ਚ ਐਡਵੋਕੇਟ ਧਾਮੀ ਵਲੋਂ ਸਖ਼ਤ ਨਿੰਦਾ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ

 

 

ਅੰਮ੍ਰਿਤਸਰ, 8 ਜਨਵਰੀ (ਪੰਜਾਬ ਲੋਕ ਸਮਾਚਾਰ ਬਿਊਰੋ)

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵਲੋਂ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਅਪਮਾਨਜਨਕ ਟਿੱਪਣੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਆਪ ਆਗੂਆਂ ਦੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਦੀ ਆਪ ਆਗੂ ਆਤਿਸ਼ੀ ਵਲੋਂ ਦਿੱਤਾ ਗਿਆ ਬਿਆਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਧਰਮ ਦੀ ਰੱਖਿਆ ਲਈ ਦਿੱਲੀ ਵਿਖੇ ਸ਼ਹਾਦਤ ਦਿੱਤੀ। ਦਿੱਲੀ ਦੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਆਗੂ ਵਲੋਂ ਗੁਰੂ ਸਾਹਿਬ ਪ੍ਰਤੀ ਬੇਹੱਦ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨੀ ਜਿਥੇ ਮੰਦਭਾਗਾ ਹੈ, ਉਥੇ ਹੀ ਇਹ ਆਪ ਆਦਮੀ ਪਾਰਟੀ ਦੀ ਸੋਚ ਦਾ ਪ੍ਰਗਟਾਵਾ ਵੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਦੀ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਜਾਵੇ। ਉਨ੍ਹਾਂ ਆਪ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਵੀ ਸਵਾਲ ਕੀਤਾ ਕਿ ਕੀ ਉਹ ਆਪਣੇ ਇਸ ਆਗੂ ਵਿਰੁੱਧ ਕਾਰਵਾਈ ਕਰਨਗੇ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।