⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਰਾਜ ਪੱਧਰੀ ਸਮਾਗਮ, ਹਲਕਾ ਸਨੌਰ ਦੇ ਪਿੰਡ ਰਾਠੀਆ ਤੋਂ ਵੱਡੀ ਗਿਣਤੀ ‘ਚ ਰੈਲੀ ਸ਼ਾਮਲ

ਸਨੌਰ 15 ਜਨਵਰੀ (ਸੁਖਦੇਵ ਸਿੰਘ ਵਿਰਕ) 

ਮਾਘੀ ਦੇ ਪਵਿੱਤਰ ਦਿਹਾੜੇ ਮੌਕੇ 40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਇਸ ਸਮਾਗਮ ਦੌਰਾਨ ਜਬਰ ਅਤੇ ਜ਼ੁਲਮ ਖ਼ਿਲਾਫ਼ ਜੂਝਦਿਆਂ ਸ਼ਹੀਦੀਆਂ ਪਾਉਣ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਹਲਕਾ ਸਨੌਰ ਦੇ ਪਿੰਡ ਰਾਠੀਆ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਰੈਲੀ ਦੇ ਰੂਪ ਵਿੱਚ ਸ੍ਰੀ ਮੁਕਤਸਰ ਸਾਹਿਬ ਪਹੁੰਚੇ। ਇਹ ਰੈਲੀ ਪਿੰਡ ਰਾਠੀਆ ਦੇ ਸਰਪੰਚ ਅਮਰਿੰਦਰ ਸਿੰਘ ਰਾਠੀਆ ਦੀ ਅਗਵਾਈ ਹੇਠ ਲੈ ਕੇ ਜਾਈ ਗਈ, ਜਿਸ ਵਿੱਚ ਬਜ਼ੁਰਗਾਂ, ਮਾਵਾਂ-ਭੈਣਾਂ ਅਤੇ ਨੌਜਵਾਨਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੇ ਬਾਵਜੂਦ ਲੋਕਾਂ ਦਾ ਜੋਸ਼ ਕਾਬਿਲ-ਏ-ਤਾਰੀਫ਼ ਰਿਹਾ। ਸਮਾਗਮ ਦੌਰਾਨ ਸ਼ਾਮਲ ਹੋਏ ਲੋਕਾਂ ਨੂੰ ਸਰਕਾਰ ਵੱਲੋਂ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ ਗਿਆ। ਇਸਦੇ ਨਾਲ-ਨਾਲ ਸਰਕਾਰ ਦੀਆਂ ਪ੍ਰਾਪਤੀਆਂ ਉਤੇ ਵੀ ਵਿਸਥਾਰ ਨਾਲ ਚਾਨਣ ਪਾਇਆ ਗਿਆ। ਵਕਤਾਵਾਂ ਨੇ ਕਿਹਾ ਕਿ ਅੱਜ ਪੰਜਾਬ ਵਿਕਾਸ ਦੇ ਮਾਮਲੇ ਵਿੱਚ ਹੋਰ ਸੂਬਿਆਂ ਨਾਲੋਂ ਮੋਹਰੀ ਬਣ ਕੇ ਉੱਭਰ ਰਿਹਾ ਹੈ ਅਤੇ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਹੌਲੀ-ਹੌਲੀ ਸਾਕਾਰ ਹੋ ਰਿਹਾ ਹੈ। ਪਿੰਡ ਰਾਠੀਆ ਦੇ ਸਰਪੰਚ ਅਮਰਿੰਦਰ ਸਿੰਘ ਰਾਠੀਆ ਨੇ ਕਿਹਾ ਕਿ 40 ਮੁਕਤਿਆਂ ਦੀ ਸ਼ਹਾਦਤ ਪੰਜਾਬੀ ਕੌਮ ਲਈ ਸਦੀਵੀ ਪ੍ਰੇਰਣਾ ਹੈ। ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀ ਯਾਦ ਨੂੰ ਸੰਭਾਲਣਾ ਅਤੇ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਤੁਰਨਾ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਯਤਨਸ਼ੀਲ ਰਹਿਣ।ਸਮਾਗਮ ਦੌਰਾਨ ਪੰਜਾਬੀਆਂ ਦੇ ਅਮੀਰ ਧਾਰਮਿਕ, ਸੱਭਿਆਚਾਰਕ ਅਤੇ ਇਤਿਹਾਸਕ ਵਿਰਸੇ ਦੀ ਸੰਭਾਲ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਯਤਨਾਂ ਦੀ ਵੀ ਜਾਣਕਾਰੀ ਦਿੱਤੀ ਗਈ। ਲੋਕਾਂ ਨੇ ਇਸ ਸਮਾਗਮ ਨੂੰ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਕਰਾਰ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਮਨਦੀਪ ਸਿੰਘ ਬਤੀ,ਸੁਖਵਿੰਦਰ ਸਿੰਘ ਭੋਲਾ,ਗੁਰਵਿੰਦਰ ਸਿੰਘ,ਗੁਰਦੀਪ ਸਿੰਘ,ਅਜੈਬ ਸਰਪੰਚ,ਜਸਵੰਤ ਸਿੰਘ,ਮੇਜਰ ਸਿੰਘ ਤੇ ਹੋਰ ਮੌਜੂਦ ਸਨ



PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।