ਚੰਡੀਗੜ੍ਹ, 20 ਜਨਵਰੀ (ਪੰਜਾਬ ਲੋਕ ਸਮਾਚਾਰ ਬਿਓਰੋ)
ਅੱਜ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਅਗਵਾਈ ਹੇਠ ਕੈਬਨਿਟ ਦੀ ਮੀਟਿੰਗ ਹੋਈ। ਇਸ ਤੋਂ ਬਾਅਦ ਮੀਟਿੰਗ ਵਿਚ ਹੋਏ ਫੈਸਲਿਆਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਨਤਕ ਅਦਾਰੇ ਲਈ ਜ਼ਮੀਨ ਦੇਣ ਦਾ ਫੈਸਲਾ ਡੀਸੀ ਪੱਧਰ ਦੀ ਕਮੇਟੀ ਕਰੇਗੀ। ਉਨ੍ਹਾਂ ਕਿ ਪੰਜਾਬ ਦੇ ਬਾਗਬਾਨੀ ਖੇਤਰ ਹੇਠ ਰਕਬੇ ਨੂੰ 6 ਫੀਸਦੀ ਤੋਂ ਵਧਾ ਕੇੇ 15 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ।


0 Comments