⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਲੋਹੜੀ ਮਨਾ ਰਹੇ ਲੋਕਾਂ ’ਤੇ ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਇਕ ਜ਼ਖਮੀ

ਲੁਧਿਆਣਾ, 13 ਜਨਵਰੀ  (ਪੰਜਾਬ ਲੋਕ ਸਮਾਚਾਰ ਬਿਊਰੋ)

ਸਥਾਨਕ ਟਿੱਬਾ ਰੋਡ ’ਤੇ ਸਥਿਤ ਧਮੋਟ ਕਾਲੋਨੀ ਵਿਚ ਦੇਰ ਰਾਤ ਲੋਹੜੀ ਮਨਾ ਰਹੇ ਲੋਕਾਂ ’ਤੇ ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਇਕ ਨੌਜਵਾਨ ਜ਼ਖਮੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਨੌਜਵਾਨ ਦੀ ਸ਼ਨਾਖਤ ਅੰਕਿਤ ਵਜੋਂ ਕੀਤੀ ਗਈ ਹੈ। ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਹੈ। ਘਟਨਾ ਦੇਰ ਰਾਤ ਉਸ ਵਕਤ ਵਾਪਰੀ ਜਦੋਂ ਉਕਤ ਕਲੋਨੀ ਵਿਚ ਅੰਕਿਤ ਅਤੇ ਮੁਹੱਲੇ ਦੇ ਲੋਕ ਬੈਠੇ ਲੋਹੜੀ ਮਨਾ ਰਹੇ ਰਹੇ ਸਨ ਕਿ ਇਸ ਦੌਰਾਨ ਉੱਥੇ ਮੋਟਰਸਾਈਕਲਾਂ ’ਤੇ ਚਾਰ ਨੌਜਵਾਨ ਆਏ ਅਤੇ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਉਨ੍ਹਾਂ ਦੀ ਬਹਿਸ ਇਨ੍ਹਾਂ ਲੋਕਾਂ ਨਾਲ ਹੋ ਗਈ। ਇਨ੍ਹਾਂ ਵਿਚੋਂ ਇਕ ਨੌਜਵਾਨ ਨੇ ਆਪਣੇ ਪਾਸ ਰੱਖੀ ਪਿਸਤੌਲ ਕੱਢ ਲਈ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਉੱਥੇ ਭਗਦੜ ਮੱਚ ਗਈ।ਇਨ੍ਹਾਂ ਵਿਚੋਂ ਦੋ ਗੋਲੀਆਂ ਅੰਕਿਤ ਦੇ ਲੱਗੀਆਂ। ਘਟਨਾ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ। ਲੋਕਾਂ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿਚ ਲੈ ਲਈ ਗਈ ਹੈ ਤਾਂ ਜੋ ਇਨ੍ਹਾਂ ਹਮਲਾਵਰਾਂ ਦਾ ਪਤਾ ਲਗਾਇਆ ਜਾ ਸਕੇ ਪਰ ਖ਼ਬਰ ਲਿਖੇ ਜਾਣ ਤੱਕ ਪੁਲਿਸ ਨੂੰ ਕੋਈ ਸਫ਼ਲਤਾ ਨਹੀਂ ਮਿਲੀ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। 

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।