⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਸਨੌਰ ਹਲਕੇ ਦੇ ਦਰਜਨਾਂ ਪਿੰਡ ਅਜੇ ਵੀ ਸਰਕਾਰੀ ਹਸਪਤਾਲ ਤੋਂ ਵੰਜੇ, ਸਿਆਸੀ ਵਾਅਦੇ ਸਿਰਫ਼ ਕਾਗਜ਼ਾਂ ਤੱਕ ਸੀਮਿਤ


ਸਨੌਰ 23 ਜਨਵਰੀ (ਸੁਖਦੇਵ ਸਿੰਘ ਵਿਰਕ)

ਸਨੌਰ ਹਲਕੇ ਅਧੀਨ ਆਉਂਦੇ ਦਰਜਨਾਂ ਪਿੰਡ ਅਜੇ ਤੱਕ ਇਕ ਵੀ ਸਰਕਾਰੀ ਹਸਪਤਾਲ ਦੀ ਬੁਨਿਆਦੀ ਸਹੂਲਤ ਤੋਂ ਵੰਜੇ ਹਨ, ਜੋ ਕਿ ਸਰਕਾਰਾਂ ਅਤੇ ਇਥੋਂ ਜਿੱਤ ਕੇ ਵਿਧਾਨ ਸਭਾ ਤੱਕ ਪਹੁੰਚੇ ਸਿਆਸੀ ਲੀਡਰਾਂ ਦੀ ਨਾਕਾਮੀ ਨੂੰ ਬੇਨਕਾਬ ਕਰਦਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਹਲਕੇ ਤੋਂ ਕਈ ਵਾਰ ਤਜਰਬੇਕਾਰ ਅਤੇ ਮਾਹਿਰ ਸਿਆਸੀ ਨੇਤਾਵਾਂ ਨੇ ਜਿੱਤ ਹਾਸਿਲ ਕੀਤੀ, ਪਰ ਕਿਸੇ ਨੇ ਵੀ ਸਥਾਨਕ ਲੋਕਾਂ ਦੀ ਸਭ ਤੋਂ ਅਹਿਮ ਲੋੜ—ਸਿਹਤ ਸੇਵਾਵਾਂ—ਵੱਲ ਗੰਭੀਰ ਧਿਆਨ ਨਹੀਂ ਦਿੱਤਾ। 

ਸਨੌਰ ਹਲਕੇ ਦੇ ਵਸਨੀਕਾਂ ਨੂੰ ਅੱਜ ਵੀ ਛੋਟੀ ਤੋਂ ਛੋਟੀ ਬੀਮਾਰੀ ਲਈ ਪਟਿਆਲਾ ਜਾਂ ਹੋਰ ਦੂਰਦਰਾਜ਼ ਦੇ ਸ਼ਹਿਰਾਂ ਦਾ ਰੁਖ਼ ਕਰਨਾ ਪੈਂਦਾ ਹੈ। ਐਮਰਜੈਂਸੀ ਹਾਲਾਤਾਂ ਵਿੱਚ ਇਹ ਦੂਰੀ ਕਈ ਵਾਰ ਜਾਨਲੇਵਾ ਸਾਬਤ ਹੁੰਦੀ ਹੈ। ਗਰਭਵਤੀ ਮਹਿਲਾਵਾਂ, ਬੁਜ਼ੁਰਗਾਂ ਅਤੇ ਗੰਭੀਰ ਮਰੀਜ਼ਾਂ ਲਈ ਇਹ ਸਥਿਤੀ ਹੋਰ ਵੀ ਦਰਦਨਾਕ ਬਣ ਜਾਂਦੀ ਹੈ। ਚੋਣਾਂ ਦੇ ਸਮੇਂ ਸਿਹਤ ਸਹੂਲਤਾਂ ਦੇ ਵੱਡੇ-ਵੱਡੇ ਵਾਅਦੇ ਕਰਨ ਵਾਲੇ ਨੇਤਾ ਜਿੱਤ ਤੋਂ ਬਾਅਦ ਇਸ ਮਸਲੇ ਨੂੰ ਪੂਰੀ ਤਰ੍ਹਾਂ ਭੁੱਲ ਜਾਂਦੇ ਹਨ। ਨਾ ਤਾਂ ਕੋਈ ਸਰਕਾਰੀ ਹਸਪਤਾਲ ਬਣਾਇਆ ਗਿਆ ਅਤੇ ਨਾ ਹੀ ਮੌਜੂਦਾ ਸਿਹਤ ਕੇਂਦਰਾਂ ਨੂੰ ਅੱਪਗ੍ਰੇਡ ਕੀਤਾ ਗਿਆ। 

ਲੋਕਾਂ ਦਾ ਦੋਸ਼ ਹੈ ਕਿ ਸਨੌਰ ਹਲਕਾ ਸਿਆਸੀ ਅਣਦੇਖੀ ਦਾ ਸ਼ਿਕਾਰ ਬਣਿਆ ਹੋਇਆ ਹੈ। ਸਥਾਨਕ ਵਸਨੀਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਨੌਰ ਹਲਕੇ ਵਿੱਚ ਤੁਰੰਤ ਇਕ ਪੂਰੀ ਤਰ੍ਹਾਂ ਸਜਜਿਤ ਸਰਕਾਰੀ ਹਸਪਤਾਲ ਦੀ ਸਥਾਪਨਾ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਲਈ ਦੂਰ ਦਰਾਜ਼ ਨਾ ਭਟਕਣਾ ਪਵੇ। ਜੇਕਰ ਹੁਣ ਵੀ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਲੋਕਾਂ ਵਿੱਚ ਰੋਸ ਹੋਰ ਭੜਕ ਸਕਦਾ ਹੈ।



PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।